ਜੰਮੂ ਕਸ਼ਮੀਰ : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਜਾਇਦਾਦ ਕੁਰਕ
Sunday, Mar 29, 2026 - 03:13 PM (IST)
ਜੰਮੂ- ਜੰਮੂ ਕਸ਼ਮੀਰ ਪੁਲਸ ਨੇ ਸ਼ਨੀਵਾਰ ਨੂੰ ਰਿਆਸੀ ਜ਼ਿਲ੍ਹੇ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲਈਟੀ) ਲਈ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਅਚੱਲ ਜਾਇਦਾਦ ਕੁਰਕ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਮੁਹੰਮਦ ਕਾਸਿਮ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਐਕਟ (ਯੂਏਪੀਏ) ਦੀ ਧਾਰਾ 25 ਦੇ ਅਧੀਨ ਕੁਰਕੀ ਦੀ ਇਹ ਕਾਰਵਾਈ ਅੱਤਵਾਦੀ ਸਮਰਥਕ ਤੰਤਰ ਨੂੰ ਖਤਮ ਕਰਨ ਦੀ ਮੁਹਿੰਮ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ 2024 'ਚ ਮਹੋਰੇ ਥਾਣੇ 'ਚ ਯੂਏਪੀਏ, ਆਰਮਜ਼ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੇ ਅਧੀਨ ਦਰਜ ਕੀਤੀ ਗਈ ਐੱਫਆਈਆਰ 'ਚ ਕਾਸਿਮ ਨਾਮਜ਼ਦ ਹੈ।

ਬੁਲਾਰੇ ਨੇ ਦੱਸਿਆ ਕਿ ਪੁਲਸ ਅਤੇ ਮਾਲੀਆ ਅਧਿਕਾਰੀਆਂ ਦੀ ਇਕ ਸੰਯੁਕਤ ਟੀਮ ਨੇ ਮਹੋਰੇ ਸਬ-ਡਿਵੀਜ਼ਨ 'ਚ ਕਾਸਿਮ ਖੇਤਰ ਦੇ ਅੰਗਰਾਲਾ ਪਿੰਡ ਦਾ ਦੌਰਾ ਕੀਤਾ ਅਤੇ ਲਗਭਗ ਤਿੰਨ ਮਰਲਾ ਜ਼ਮੀਨ ਲਈ ਕਾਨੂੰਨੀ ਕੁਰਕੀ ਪ੍ਰਕਿਰਿਆ ਨੂੰ ਅੰਜਾਮ ਦਿੱਤਾ। ਰਿਆਸੀ ਦੇ ਸੀਨੀਅਰ ਪੁਲਸ ਸੁਪਰਡੈਂਟ ਪਰਮੀਰ ਸਿੰਘ ਨੇ ਦੇਸ਼ ਦੀ ਸੁਰੱਖਿਆ, ਸ਼ਾਂਤੀ ਅਤੇ ਪ੍ਰਭੂਸੱਤਾ ਨੂੰ ਖ਼ਤਰੇ 'ਚ ਪਾਉਣ ਵਾਲੀਆਂ ਗਤੀਵਿਧੀਆਂ 'ਚ ਸ਼ਾਮਲ ਸਾਰੇ ਵਿਅਕਤੀਆਂ ਅਤੇ ਨੈੱਟਵਰਕ ਖ਼ਿਲਾਫ਼ ਦ੍ਰਿੜਤਾ ਨਾਲ ਕਾਰਵਾਈ ਕਰਨ ਦੀ ਅਟੁੱਟ ਵਚਨਬੱਧਤਾ ਨੂੰ ਦੋਹਰਾਇਆ। ਉਨ੍ਹਾਂ ਕਿਹਾ,''ਖੇਤਰ 'ਚ ਅੱਤਵਾਦ ਨੂੰ ਮਦਦ ਪ੍ਰਦਾਨ ਕਰਨ ਵਾਲੇ ਢਾਂਚੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੇ ਅਧੀਨ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
