ਜੰਮੂ ਕਸ਼ਮੀਰ ਵਿਧਾਨ ਸਭਾ ''ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ

Friday, Sep 25, 2026 - 01:20 PM (IST)

ਜੰਮੂ ਕਸ਼ਮੀਰ ਵਿਧਾਨ ਸਭਾ ''ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ

ਸ਼੍ਰੀਨਗਰ (ਏਜੰਸੀ)- ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਸ਼ੁਰੂ ਹੋ ਗਿਆ, ਜਦੋਂ ਕਾਂਗਰਸ ਵਿਧਾਇਕਾਂ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਮੈਂਬਰ ਆਪਣੀਆਂ ਸੀਟਾਂ ਤੋਂ ਖੜ੍ਹੇ ਹੋ ਗਏ ਅਤੇ ਕੁਮਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ।

ਕਾਂਗਰਸ ਵਿਧਾਇਕ ਨਿਜ਼ਾਮੁਦੀਨ ਭੱਟ, ਇਰਫਾਨ ਹਾਫਿਜ਼ ਲੋਨ ਅਤੇ ਇਫਤਿਖਾਰ ਅਹਿਮਦ ਨੇ ਸੀਈਸੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ "ਵੋਟ ਬਚਾਓ, ਲੋਕਤੰਤਰ ਬਚਾਓ" ਅਤੇ "ਨਿਰਪੱਖ ਚੋਣਾਂ ਤੋਂ ਬਿਨਾਂ ਲੋਕਤੰਤਰ ਨਹੀਂ" ਲਿਖੇ ਬੈਨਰ ਪ੍ਰਦਰਸ਼ਿਤ ਕੀਤੇ। ਲੋਨ ਨੇ ਕਿਹਾ,"ਇਹ ਲੋਕਤੰਤਰ 'ਤੇ ਹਮਲਾ ਹੈ।" ਭੱਟ ਨੇ ਵਿਧਾਨ ਸਭਾ ਸਪੀਕਰ ਅਬਦੁੱਲ ਰਹੀਮ ਰਾਥਲ ਨੂੰ ਕਾਂਗਰਸ ਵਿਧਾਇਕਾਂ ਨੂੰ ਆਪਣੀ ਗੱਲ ਰੱਖਣ ਦੇਣ ਦੀ ਅਪੀਲ ਕੀਤੀ। ਹਾਲਾਂਕਿ ਸਪੀਕਰ ਨੇ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਮੈਂਬਰਾਂ ਨੂੰ ਆਪਣੀਆਂ ਸੀਟਾਂ 'ਤੇ ਬੈਠਣ ਲਈ ਕਿਹਾ।

ਕਾਂਗਰਸ ਵਿਧਾਇਕਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਆਸਨ ਦੇ ਸਾਹਮਣੇ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਸਪੀਕਰ ਨੇ ਉਨ੍ਹਾਂ ਨੂੰ ਕਾਰਵਾਈ ਦੀ ਚਿਤਾਵਨੀ ਦਿੱਤੀ। ਪ੍ਰਦਰਸ਼ਨ ਕਰ ਰਹੇ ਮੈਂਬਰਾਂ ਨੇ ਕੁਮਾਰ ਦੇ ਅਸਤੀਫ਼ੇ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਹਾਲਾਂਕਿ ਸਪੀਕਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ''ਸਾਡੇ ਕੰਟਰੋਲ 'ਚ ਨਹੀਂ ਹੈ।'' ਬਾਅਦ 'ਚ ਕਾਂਗਰਸ  ਵਿਧਾਇਕ ਆਪਣੀਆਂ ਸੀਟਾਂ 'ਤੇ ਚਲੇ ਗਏ ਅਤੇ ਪ੍ਰਸ਼ਨਕਾਲ ਦੀ ਕਾਰਵਾਈ ਜਾਰੀ ਰਹੀ। ਕਾਂਗਰਸ ਅਤੇ ਹੋਰ ਵਿਰੋਧੀ ਦਲ ਇਕ ਖ਼ਬਰ ਤੋਂ ਬਾਅਦ ਸੀਈਸੀ ਖ਼ਿਲਾਫ਼ ਵਿਰੋਧ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News