ਜੰਮੂ ਕਸ਼ਮੀਰ ਦੇ ਰਾਜੌਰੀ ''ਚ LoC ਕੋਲ ਸਥਾਪਤ ਕੀਤਾ ਗਿਆ ਪਹਿਲਾ ਕਮਿਊਨਿਟੀ ਰੇਡੀਓ ਸਟੇਸ਼ਨ
Monday, Jan 05, 2026 - 11:31 AM (IST)
ਰਾਜੌਰੀ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਪਹਿਲਾਂ ਕਮਿਊਨਿਟੀ ਰੇਡੀਓ ਸਟੇਸ਼ਨ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਸਰਹੱਦੀ ਇਲਾਕਿਆਂ 'ਚ ਪ੍ਰਮਾਣਿਕ ਸੂਚਨਾ ਦੇ ਪ੍ਰਸਾਰ ਨੂੰ ਮਜ਼ਬੂਤੀ ਮਿਲੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ 'ਰੇਡੀਓ ਸੰਗਮ' ਨਾਮੀ ਇਹ ਸਟੇਸ਼ਨ ਭਾਰਤੀ ਫ਼ੌਜ ਵਲੋਂ ਨਾਗਰਿਕ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਕੇਰੀ ਪਿੰਡ 'ਚ ਸਥਾਪਤ ਕੀਤਾ ਗਿਆ, ਜੋ ਐੱਲਓਸੀ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।
ਉਨ੍ਹਾਂ ਦੱਸਿਆ ਕਿ ਇਹ ਐੱਲਓਸੀ 'ਤੇ ਸਥਾਪਤ ਪਹਿਲਾ ਕਮਿਊਨਿਟੀ ਰੇਡੀਓ ਸਟੇਸ਼ਨ ਹੈ, ਜਿਸ ਦਾ ਮਕਸਦ ਸਰਹੱਦ ਪਾਰ ਤੋਂ ਕੀਤੇ ਜਾਣ ਵਾਲੇ ਗਲਤ ਪ੍ਰਚਾਰ ਅਤੇ ਗਲਤ ਸੂਚਨਾ ਦਾ ਮੁਕਾਬਲਾ ਕਰਨਾ, ਨਾਲ ਹੀ ਪ੍ਰਮਾਣਿਕ ਸੂਚਨਾਵਾਂ ਦੇ ਪ੍ਰਸਾਰ ਅਤੇ ਸਥਾਨਕ ਮੁੱਦਿਆਂ ਨੂੰ ਚੁੱਕਣ ਲਈ ਇਕ ਭਰੋਸੇਯੋਗ ਮੰਚ ਉਪਲੱਬਧ ਕਰਵਾਉਣਾ ਹੈ। ਅਧਿਕਾਰੀਆਂ ਨੇ ਕਿਹਾ ਕਿ ਰਣਨੀਤਕ ਰੂਪ ਨਾਲ ਮਹੱਤਵਪੂਰਨ ਸਥਾਨ 'ਤੇ ਹੋਣ ਕਾਰਨ ਇਸ ਸਟੇਸ਼ਨ ਦਾ ਪ੍ਰਸਾਰਣ ਐੱਲਓਸੀ ਦੇ ਉਸ ਪਾਰ ਦੇ ਇਲਾਕਿਆਂ 'ਚ ਵੀ ਸੁਣਿਆ ਜਾ ਸਕਦਾ ਹੈ। ਇਸ ਰੇਡੀਓ ਸਟੇਸ਼ਨ ਦਾ ਉਦਘਾਟਨ ਰਾਜੌਰੀ ਦੇ ਡਿਪਟੀ ਕਮਿਸ਼ਨਰ ਅਭਿਸ਼ੇਕ ਸ਼ਰਮਾ ਨੇ ਨਾਗਰਿਕ ਸਮਾਜ ਦੇ ਮੈਂਬਰਾਂ, ਨਾਗਰਿਕ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਦੀ ਮੌਜੂਦਗੀ 'ਚ ਕੀਤਾ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਇਹ ਸਟੇਸ਼ਨ ਸਮਾਜਿਕ ਜਾਗਰੂਕਤਾ ਅਤੇ ਜਨਭਾਗੀਦਾਰੀ ਨੂੰ ਉਤਸ਼ਾਹ ਦੇਵੇਗਾ, ਸਥਾਨਕ ਆਵਾਜ਼ਾਂ ਨੂੰ ਮਜ਼ਬੂਤੀ ਦੇਵੇਗਾ ਅਤੇ ਪ੍ਰਸ਼ਾਸਨ ਅਤੇ ਸਰਹੱਦੀ ਵਾਸੀਆਂ ਵਿਚਾਲੇ ਸੰਪਰਕ ਨੂੰ ਮਜ਼ਬੂਤ ਕਰੇਗਾ, ਨਾਲ ਹੀ ਐੱਲਓਸੀ ਦੇ ਉਸ ਪਾਰ ਤੋਂ ਹੋਣ ਵਾਲੇ ਗਲਤ ਪ੍ਰਚਾਰ ਦਾ ਵੀ ਮੁਕਾਬਲਾ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
