ਜੰਮੂ ਕਸ਼ਮੀਰ ਦੇ LG ਮਨੋਜ ਸਿਨਹਾ ਨੇ ਗਾਂਦਰਬਲ ਮੁਕਾਬਲੇ ਦੀ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਆਦੇਸ਼

Friday, Apr 03, 2026 - 01:36 PM (IST)

ਜੰਮੂ ਕਸ਼ਮੀਰ ਦੇ LG ਮਨੋਜ ਸਿਨਹਾ ਨੇ ਗਾਂਦਰਬਲ ਮੁਕਾਬਲੇ ਦੀ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਆਦੇਸ਼

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਗਾਂਦਰਬਲ ਜ਼ਿਲ੍ਹੇ 'ਚ ਹੋਏ ਮੁਕਾਬਲੇ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ, ਜਿਸ 'ਚ ਸੁਰੱਖਿਆ ਫ਼ੋਰਸਾਂ ਨੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਸੀ। ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਸਮੇਤ ਕਈ ਪ੍ਰਮੁੱਖਾਂ ਦਲਾਂ ਦੇ ਨੇਤਾਵਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਸ ਮੁਕਾਬਲੇ 'ਤੇ ਸਵਾਲ ਚੁੱਕੇ ਸਨ। ਸਿਨਹਾ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੈਂ ਗਾਂਦਰਬਲ ਦੇ ਅਰਹਾਮਾ 'ਚ ਹੋਏ ਮੁਕਾਬਲੇ ਦੀ ਡੂੰਘਾਈ ਨਾਲ ਅਤੇ ਨਿਰਪੱਖ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਰਾਹੀਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਿਆਂ ਯਕੀਨੀ ਕੀਤਾ ਜਾਵੇਗਾ।'' ਮਾਰੇ ਗਏ ਨੌਜਵਾਨ ਰਾਸ਼ਿਦ ਅਹਿਮਦ ਮੁਗਲ ਦੇ ਪਰਿਵਾਰ ਵਾਲਿਆਂ ਨਾ ਦਾਅਵਾ ਕੀਤਾ ਸੀ ਕਿ ਉਸ ਦਾ ਅੱਤਵਾਦ ਨਾਲ ਕੋਈ ਸੰਬੰਧ ਨਹੀਂ ਸੀ।

PunjabKesari

ਅਬਦੁੱਲਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੇਰਾ ਮੰਨਣਾ ਹੈ ਕਿ ਪਰਿਵਾਰ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਨਹੀਂ ਕੀਤਾ ਜਾਣਾ ਚਾਹੀਦਾ। ਘੱਟੋ-ਘੱਟ ਇਸ ਘਟਨਾ ਦੀ ਪਾਰਦਰਸ਼ੀ ਅਤੇ ਸਮੇਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਸਾਰੇ ਤੱਥਾਂ ਨੂੰ ਜਨਤਕ ਕੀਤਾ ਜਾਣਾ ਚਾਹੀਦਾ।'' ਉਨ੍ਹਾਂ ਕਿਹਾ,''ਜਾਂਚ ਦੇ ਐਲਾਨ 'ਚ ਦੇਰੀ ਕਰਨ ਦੀ ਕੋਈ ਵੀ ਕੋਸ਼ਿਸ਼ ਸਿਰਫ਼ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਏਗੀ ਅਤੇ ਇਹ ਕਿਸੇ ਦੇ ਹਿੱਤ 'ਚ ਨਹੀਂ ਹੋਵੇਗਾ।''

PunjabKesari

ਜੰਮੂ ਕਸ਼ਮੀਰ ਗ੍ਰਹਿ ਵਿਭਾਗ ਨੇ ਗਾਂਦਰਬਲ ਦੇ ਜ਼ਿਲ੍ਹਾ ਅਧਿਕਾਰੀ ਨੇ 7 ਦਿਨਾਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਗ੍ਰਹਿ ਵਿਭਾਗ ਨੇ ਜ਼ਿਲ੍ਹਾ ਅਧਿਕਾਰੀ ਨੂੰ ਭੇਜੀ ਚਿੱਠੀ 'ਚ ਕਿਹਾ,''ਇਕ ਅਪ੍ਰੈਲ 2026 ਨੂੰ ਗਾਂਦਰਬਲ ਦੇ ਅਰਹਾਮਾ 'ਚ ਹੋਏ ਮੁਕਾਬਲੇ 'ਚ ਗਾਂਦਰਬਲ ਦੇ ਚੁੰਟਵਾਲੀਵਾਰ ਲਾਰ ਵਾਸੀ ਗੁਲ ਜ਼ਮਾਨ ਮੁਗਲ ਦੇ ਪੁੱਤ ਰਾਸ਼ਿਦ ਅਹਿਮਦ ਮੁਗਲ ਦੀ ਮੌਤ ਹੋ ਗਈ ਸੀ।'' ਚਿੱਠੀ 'ਚ ਕਿਹਾ ਗਿਆ ਹੈ ਕਿ ਮਾਮਲੇ ਦੇ ਸਾਰੇ ਤੱਥਾਂ ਅਤੇ ਸਥਿਤੀਆਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਅਤੇ ਨਿਰਪੱਖ ਮੈਜਿਸਟ੍ਰੇਟ ਜਾਂਚ ਕਰਵਾਈ ਜਾਵੇ ਅਤੇ ਇਸ ਦੀ ਰਿਪੋਰਟ 7 ਦਿਨਾਂ ਅੰਦਰ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News