ਜੰਮੂ-ਕਸ਼ਮੀਰ: ਮੁਗਲ ਰੋਡ ਦੋ ਦਿਨਾਂ ਬਾਅਦ ਆਵਾਜਾਈ ਲਈ ਮੁੜ ਖੋਲ੍ਹਿਆ ਗਿਆ

Wednesday, Oct 18, 2023 - 04:48 PM (IST)

ਜੰਮੂ-ਕਸ਼ਮੀਰ: ਮੁਗਲ ਰੋਡ ਦੋ ਦਿਨਾਂ ਬਾਅਦ ਆਵਾਜਾਈ ਲਈ ਮੁੜ ਖੋਲ੍ਹਿਆ ਗਿਆ

ਜੰਮੂ- ਜੰਮੂ ਖੇਤਰ ਦੇ ਪੁੰਛ ਅਤੇ ਰਾਜੌਰੀ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਨਾਲ ਜੋੜਨ ਵਾਲੇ ਮੁਗ਼ਲ ਰੋਡ ਨੂੰ ਬੁੱਧਵਾਰ ਨੂੰ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ। ਟਰੈਫਿਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਰਫਬਾਰੀ ਕਾਰਨ ਬੀਤੇ ਸੋਮਵਾਰ ਮੁਗਲ ਰੋਡ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਦੋ ਦਿਨਾਂ ਬਾਅਦ ਮੁੜ ਇਸ ਸੜਕ ’ਤੇ ਵਾਹਨਾਂ ਦੀ ਆਵਾਜਾਈ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਫਸੇ ਸਾਰੇ ਵਾਹਨਾਂ ਨੂੰ ਆਪੋ-ਆਪਣੇ ਟਿਕਾਣਿਆਂ ਵੱਲ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।


author

Tanu

Content Editor

Related News