ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਮੁੜ ਹੋਇਆ ਬੰਦ; ਜ਼ਮੀਨ ਖਿਸਕਣ ਕਾਰਨ ਸੈਂਕੜੇ ਵਾਹਨ ਫਸੇ
Tuesday, Apr 07, 2026 - 05:48 PM (IST)
ਰਾਮਬਨ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ (ਲੈਂਡਸਲਾਈਡ) ਕਾਰਨ ਮੰਗਲਵਾਰ ਨੂੰ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਇਕ ਵਾਰ ਫਿਰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੋਮਵਾਰ ਨੂੰ ਹੋਈ ਰੁਕਾਵਟ ਤੋਂ ਬਾਅਦ ਮੰਗਲਵਾਰ ਸਵੇਰੇ ਹੀ ਹਾਈਵੇਅ ਨੂੰ ਖੋਲ੍ਹਿਆ ਗਿਆ ਸੀ, ਪਰ ਕੁਝ ਘੰਟਿਆਂ ਬਾਅਦ ਹੀ ਮੁੜ ਪਏ ਲੈਂਡਸਲਾਈਡ ਕਾਰਨ ਰਸਤਾ ਪੂਰੀ ਤਰ੍ਹਾਂ ਬੰਦ ਹੋ ਗਿਆ। ਅਧਿਕਾਰੀਆਂ ਮੁਤਾਬਕ, 270 ਕਿਲੋਮੀਟਰ ਲੰਬੇ ਇਸ ਅਹਿਮ ਰਾਜਮਾਰਗ 'ਤੇ ਵੱਖ-ਵੱਖ ਥਾਵਾਂ 'ਤੇ 200 ਦੇ ਕਰੀਬ ਵਾਹਨ ਫਸੇ ਹੋਏ ਹਨ। ਟ੍ਰੈਫਿਕ ਪੁਲਸ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਡਿਗਡੋਲ ਅਤੇ ਖੂਨੀ ਨਾਲਾ ਦੇ ਵਿਚਕਾਰ ਭਾਰੀ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬਲਾਕ ਹੋ ਗਈ ਹੈ, ਜਿਸ ਕਾਰਨ ਜੰਮੂ ਤੋਂ ਸ਼੍ਰੀਨਗਰ ਅਤੇ ਸ਼੍ਰੀਨਗਰ ਤੋਂ ਜੰਮੂ, ਦੋਵਾਂ ਪਾਸਿਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
ਰਾਮਬਨ-ਬਨਿਹਾਲ ਸੈਕਟਰ 'ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਮਲਬਾ ਹਟਾਉਣ ਅਤੇ ਸੜਕ ਨੂੰ ਮੁੜ ਖੋਲ੍ਹਣ ਦੇ ਕੰਮ 'ਚ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜਦੋਂ ਤੱਕ ਸੜਕ ਪੂਰੀ ਤਰ੍ਹਾਂ ਸਾਫ਼ ਨਹੀਂ ਹੋ ਜਾਂਦੀ, ਉਦੋਂ ਤੱਕ ਹਾਈਵੇਅ 'ਤੇ ਸਫਰ ਕਰਨ ਤੋਂ ਗੁਰੇਜ਼ ਕਰਨ। ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ 'ਤੇ ਵਿਸ਼ਵਾਸ ਨਾ ਕਰਨ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਟ੍ਰੈਫਿਕ ਪੁਲਸ ਦੇ ਟਵਿੱਟਰ ਹੈਂਡਲ, ਫੇਸਬੁੱਕ ਪੇਜ ਜਾਂ ਟ੍ਰੈਫਿਕ ਕੰਟਰੋਲ ਯੂਨਿਟਾਂ ਤੋਂ ਸੜਕ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਲੈ ਲੈਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
