ਜੰਮੂ ਕਸ਼ਮੀਰ ''ਚ ਕੁਦਰਤੀ ਆਫ਼ਤ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਮੀਨ ਲੀਜ਼ ''ਤੇ ਦੇਵੇਗੀ ਸਰਕਾਰ
Thursday, Feb 05, 2026 - 03:38 PM (IST)
ਜੰਮੂ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਨੇ 2025 'ਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਹੋਈ ਭੂਮੀਹੀਣ ਪਰਿਵਾਰਾਂ ਨੂੰ 40 ਸਾਲ ਦੇ ਲੀਜ਼ 'ਤੇ 5-5 ਮਰਲਾ ਜ਼ਮੀਨ ਅਲਾਟ ਕਰਨ ਦੀ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਊਧਮਪੁਰ ਜ਼ਿਲ੍ਹੇ 'ਚ ਅਚਾਨਕ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ 6,400 ਤੋਂ ਵੱਧ ਪਰਿਵਾਰਾਂ ਨੂੰ ਵਿੱਤੀ ਮਦਦ ਪ੍ਰਦਾਨ ਕੀਤੀ ਗਈ ਹੈ।
ਵਿਧਾਨ ਸਭਾ 'ਚ ਭਾਜਪਾ ਮੈਂਬਰ ਬਲਵੰਤ ਸਿੰਘ ਮਨਕੋਟੀਆ ਦੇ ਪ੍ਰਸ਼ਨ ਦੇ ਲਿਖਤੀ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਜੰਮੂ ਕਸ਼ਮੀਰ 'ਚ ਹੜ੍ਹ, ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਭੂਚਾਲ ਕਾਰਨ ਬੇਘਰ ਹੋਏ ਹਰੇਕ ਭੂਮੀਹੀਣ ਪਰਿਵਾਰ ਨੂੰ 5 ਮਰਲਾ (1.60 ਏਕੜ) ਸਰਕਾਰੀ ਜ਼ਮੀਨ ਅਲਾਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਤੋਂ ਬਾਅਦ 2 ਜਨਵਰੀ ਨੂੰ ਸਰਕਾਰੀ ਆਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਉਦੇਸ਼ਾਂ ਲਈ ਲੀਜ਼ 'ਤੇ ਦਿੱਤੀ ਜਾਵੇਗੀ ਅਤੇ ਕਿਸੇ ਤਰ੍ਹਾਂ ਦਾ ਸਰਚਾਰਜ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ,''ਲਾਭਪਾਤਰੀਆਂ ਨੂੰ 40 ਸਾਲਾਂ ਲਈ ਪ੍ਰਤੀ ਮਰਲਾ 10 ਰੁਪਏ ਸਾਲਾਨਾ ਕਿਰਾਇਆ ਦੇਣਾ ਹੋਵੇਗਾ। 40 ਸਾਲ ਦੀ ਮਿਆਦ ਨੂੰ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਨਾਲ ਨਿਯਮਾਂ ਅਨੁਸਾਰ ਅੱਗੇ ਵਧਾਇਆ ਜਾ ਸਕਦਾ ਹੈ।'' ਉਨ੍ਹਾਂ ਕਿਹਾ ਕਿ ਊਧਮਪੁਰ ਜ਼ਿਲ੍ਹੇ 'ਚ ਪ੍ਰਭਾਵਿਤ 6,400 ਤੋਂ ਵੱਧ ਪਰਿਵਾਰਾਂ ਨੂੰ 23.49 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਮਦਦ ਪ੍ਰਦਾਨ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
