ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ ''ਚ ਚੰਡੀਗੜ੍ਹ ''ਚ ਜਾਇਦਾਦ ਕੀਤੀ ਜ਼ਬਤ

Saturday, May 09, 2026 - 03:48 PM (IST)

ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ ''ਚ ਚੰਡੀਗੜ੍ਹ ''ਚ ਜਾਇਦਾਦ ਕੀਤੀ ਜ਼ਬਤ

ਜੰਮੂ- ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦੀ ਜਾਂਚ ਦੌਰਾਨ ਚੰਡੀਗੜ੍ਹ 'ਚ ਲਗਭਗ 93 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਇਸ ਸਾਲ 14 ਜਨਵਰੀ ਨੂੰ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਬਾਗ-ਏ-ਬਹੂ ਥਾਣੇ ਦੀ ਪੁਲਸ ਟੀਮ ਨੇ ਜੰਮੂ ਦੇ ਰਾਜੀਵ ਨਗਰ (ਨਰਵਾਲ) ਵਾਸੀ ਅਰੁਣ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਨਸ਼ੀਲੇ ਪਦਾਰਥ ਦੀ ਬਰਾਮਦਗੀ ਨਾਲ ਸੰਬੰਧਤ ਥਾਣੇ 'ਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਵੱਡੇ ਵਿੱਤੀ ਲੈਣ-ਦੇਣ ਦੇ ਪੁਖਤਾ ਸਬੂਤ ਮਿਲੇ।

ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੇ ਸਿਲਸਿਲੇ 'ਚ ਮਾਮਲੇ ਦੀ ਜਾਂਚਕਰਤਾ ਚੰਡੀਗੜ੍ਹ ਪਹੁੰਚੇ, ਜਿੱਥੇ ਇਹ ਪਤਾ ਲੱਗਾ ਕਿ ਮੁੱਖ ਦੋਸ਼ੀ ਅਰੁਣ ਦਾ ਭਰਾ, ਸਹਿ-ਦੋਸ਼ੀ ਰਿਸ਼ੀ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਕਮਾਏ ਪੈਸਿਆਂ ਰਾਹੀਂ ਇਕ ਰਿਹਾਇਸ਼ੀ ਜਾਇਦਾਦ ਖਰੀਦੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਵਿੱਤੀ ਜਾਂਚ 'ਚ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਦੱਖਣ ਖੇਤਰ ਦੀ ਇਕ ਪੁਲਸ ਟੀਮ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 38-ਏ 'ਚ ਸਥਿਤ ਅਚੱਲ ਜਾਇਦਾਦ ਨੂੰ ਜ਼ਬਤ ਕਰ ਲਿਆ। ਪੁਲਸ ਨੇ ਦੱਸਿਆ ਕਿ ਇਹ ਜ਼ਬਤੀ ਐੱਨਡੀਪੀਐੱਸ ਐਕਟ ਦੇ ਉਨ੍ਹਾਂ ਪ੍ਰਬੰਧਾਂ ਦੇ ਅਧੀਨ ਕੀਤੀ ਗਈ ਹੈ, ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਗੈਰ-ਕਾਨੂੰਨੀ ਤੌਰ 'ਤੇ ਹਾਸਲ ਜਾਇਦਾਦਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਜ਼ਬਤ ਕਰਨ ਦਾ ਸੰਬੰਧਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News