ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਤਸਕਰ ਦੀ ਡੇਢ ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ
Friday, Feb 13, 2026 - 05:02 PM (IST)
ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਪੁਲਸ ਨੇ ਸ਼ੁੱਕਰਵਾਰ ਨੂੰ ਕੁਲਗਾਮ ਜ਼ਿਲ੍ਹੇ 'ਚ ਨਸ਼ੀਲੇ ਪਦਾਰਥ ਤਸਕਰ ਦੀ 1.5 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਕੁਰਕ ਕੀਤੀਆਂ ਗਈਆਂ ਜਾਇਦਾਦਾਂ 'ਚ ਮਣੀਗਮ ਪਿੰਡ 'ਚ 6 ਦੁਕਾਨਾਂ, 5 ਗੋਦਾਮ, ਇਕ ਟੀਨ ਸ਼ੈੱਡ ਅਤੇ ਇਕ ਚਬੂਤਰਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਜਾਇਦਾਦਾਂ ਕੁਲਗਾਮ ਦੇ ਨਿਪੋਰਾ ਇਲਾਕੇ ਦੇ ਵਾਸੀ ਮੁਹੰਮਦ ਅਸ਼ਰਫ ਖੰਡੇ ਦੀ ਹੈ, ਜੋ ਵੱਡੇ ਪੈਮਾਨੇ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਸਾਬਿਤ ਹੋਣ ਤੋਂ ਬਾਅਦ ਕਿ ਇਹ ਜਾਇਦਾਦਾਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਦੇ ਧੰਦੇ ਤੋਂ ਇਕੱਠੀਆਂ ਕੀਤੀਆਂ ਗਈਆਂ ਹਨ, ਇਹ ਕਾਰਵਾਈ ਨਸ਼ੀਲੇ ਪਦਾਰਥ ਅਤੇ ਮਨੋਰੋਗ ਦਵਾਈਆਂ (ਐੱਨਡੀਪੀਐੱਸ) ਐਕਟ ਦੀ ਧਾਰਾ 68-ਐੱਫ ਦੇ ਅਧੀਨ ਕੀਤੀ ਗਈ। ਪੁਲਸ ਬੁਲਾਰੇ ਨੇ ਦੱਸਿਆ ਕਿ ਕੁਰਕ ਕੀਤੀ ਗਈ ਸੰਪਤੀ ਦਾ ਬਾਜ਼ਾਰ ਮੁੱਲ 1.5 ਕਰੋੜ ਰੁਪਏ ਹੈ। ਪੁਲਸ ਨੇ ਦੱਸਿਆ ਕਿ ਇਹ ਕਾਰਵਾਈ ਕੁਲਗਾਮ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਨਸ਼ਟ ਕਰਨ ਲਈ ਚਲਾਈਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
