​​​​​​​ਪੁਲਸ ਅਧਿਕਾਰੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਨੂੰ ਵੀ ਮਾਰੀ ਗੋਲੀ

Sunday, May 17, 2026 - 01:23 PM (IST)

​​​​​​​ਪੁਲਸ ਅਧਿਕਾਰੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਨੂੰ ਵੀ ਮਾਰੀ ਗੋਲੀ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸ਼ਨੀਵਾਰ ਰਾਤ ਇਕ ਪੁਲਸ ਸਬ ਇੰਸਪੈਕਟਰ ਨੇ ਪੁਲਸ ਰਿਹਾਇਸ਼ੀ ਕੰਪਲੈਕਸ 'ਚ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਆਪਣੇ ਸਰਵਿਸ ਹਥਿਆਰ ਨਾਲ ਖੁਦ ਨੂੰ ਵੀ ਗੋਲੀ ਮਾਰ ਕੇ ਜ਼ਖ਼ਮੀ ਕਰ ਲਿਆ। ਇਸ ਪੁਲਸ ਅਧਿਕਾਰੀ ਦੀ ਪਛਾਣ ਪ੍ਰੋਬੇਸ਼ਨ 'ਤੇ ਨੌਕਰੀ ਕਰ ਰਹੇ ਸਬ ਇੰਸਪੈਕਟਰ ਦੀਪ ਸਿੰਘ ਚਿਬ ਵਜੋਂ ਹੋਈ ਹੈ।

ਚਿਬ 'ਤੇ ਦੋਸ਼ ਹੈ ਕਿ ਉਸ ਨੇ ਰਾਤ ਕਰੀਬ 11.30 ਵਜੇ ਕਾਂਡੀ ਕੁਪਵਾੜਾ ਕੈਂਪ ਸਥਿਤ ਆਪਣੇ ਘਰ 'ਚ ਪਤਨੀ ਭਾਵਨਾ ਜਮਵਾਲ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਚਿਬ ਨੇ ਉਸੇ ਹਥਿਆਰ ਨਾਲ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕਬਜ਼ੇ 'ਚ ਲੈ ਲਿਆ ਗਿਆ ਹੈ। ਕੁਪਵਾੜਾ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News