ਜੰਮੂ-ਕਸ਼ਮੀਰ: ਰਾਜੌਰੀ ''ਚ ਅੱਤਵਾਦੀਆਂ ਦੇ 25 ਟਿਕਾਣਿਆਂ ''ਤੇ ਕੀਤੀ ਗਈ ਛਾਪੇਮਾਰੀ
Wednesday, Jan 29, 2025 - 06:38 PM (IST)
ਰਾਜੌਰੀ/ਜੰਮੂ : ਜੰਮੂ-ਕਸ਼ਮੀਰ ਪੁਲਸ ਨੇ ਬੁੱਧਵਾਰ ਨੂੰ ਕੰਟਰੋਲ ਰੇਖਾ ਦੇ ਪਾਰੋਂ ਕੰਮ ਕਰ ਰਹੇ ਅੱਤਵਾਦੀਆਂ ਦੇ 25 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਤੋਂ ਕੰਮ ਕਰ ਰਹੇ ਅੱਤਵਾਦੀਆਂ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਤਹਿਤ ਦਰਜ ਮਾਮਲਿਆਂ ਦੀ ਜਾਂਚ ਦੇ ਹਿੱਸੇ ਵਜੋਂ ਸਰਹੱਦੀ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇ ਮਾਰੇ ਗਏ। ਉਨ੍ਹਾਂ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐਫ) ਦੇ ਜਵਾਨਾਂ ਨੇ ਕਾਰਵਾਈ ਦੌਰਾਨ ਪੁਲਸ ਦੀ ਸਹਾਇਤਾ ਕੀਤੀ।
ਇਹ ਵੀ ਪੜ੍ਹੋ - PM Modi ਨੇ ਸਟੇਜ 'ਤੇ 3 ਵਾਰ BJP ਉਮੀਦਵਾਰ ਦੇ ਛੂਹੇ ਪੈਰ, ਛਿੱੜੀ ਚਰਚਾ, ਵੀਡੀਓ ਵਾਇਰਲ
ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਨੇੜੇ ਟੁੰਡੀ ਤਰਾਰ ਵਿਖੇ ਇਫਤਿਖਾਰ ਹੁਸੈਨ ਅਤੇ ਉਸਦੇ ਭਰਾ ਮੁਹੰਮਦ ਪਰਵਾਜ਼ ਦੇ ਘਰਾਂ 'ਤੇ ਸਵੇਰੇ 9.50 ਵਜੇ ਛਾਪੇਮਾਰੀ ਕੀਤੀ ਗਈ ਪਰ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਛਾਪੇਮਾਰੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ। ਉਹਨਾਂ ਨੇ ਕਿਹਾ ਕਿ ਦੋਵਾਂ ਦਾ ਇਕ ਹੋਰ ਭਰਾ ਮੁਹੰਮਦ ਅਸਗਰ ਉਰਫ਼ 'ਬਿੱਲਾ' ਉਰਫ਼ 'ਕਾਕਾ' ਇੱਕ ਅੱਤਵਾਦੀ ਹੈ, ਜੋ ਕੰਟਰੋਲ ਰੇਖਾ ਦੇ ਪਾਰ ਤੋਂ ਆਪਣੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਅਜੇ ਵੀ ਜਾਰੀ ਹੈ। ਇੱਕ ਦਿਨ ਪਹਿਲਾਂ, ਸੁਰੱਖਿਆ ਬਲਾਂ ਨੇ ਜੰਮੂ ਵਿੱਚ ਲਗਭਗ 24 ਥਾਵਾਂ 'ਤੇ ਇੱਕ ਵੱਡੇ ਪੈਮਾਨੇ 'ਤੇ ਛਾਪੇਮਾਰੀ ਮੁਹਿੰਮ ਚਲਾਈ ਸੀ।
ਇਹ ਵੀ ਪੜ੍ਹੋ - Alert! WhatsApp Group 'ਤੇ ਹੋ ਰਿਹਾ ਵੱਡਾ Scam..., ਇੰਝ ਤੁਹਾਨੂੰ ਵੀ ਲੱਗ ਸਕਦੈ ਲੱਖਾਂ-ਕਰੋੜਾਂ ਦਾ ਚੂਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8