ਆਪਣੀ ਹੀ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਹਰਿਆਣਾ ਦੇ ਜਵਾਨ ਦੀ ਮੌਤ
Monday, Apr 06, 2026 - 12:53 PM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਇਕ ਕੈਂਪ 'ਚ ਆਪਣੀ ਸਰਵਿਸ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਹਰਿਆਣਾ ਦੇ ਇਕ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ 20-25 ਸਾਲ ਦੀ ਉਮਰ ਦਾ ਇਹ ਜਵਾਨ ਸ਼ਨੀਵਾਰ ਰਾਤ ਹੰਦਵਾੜਾ ਦੇ ਲੰਗਾਤੇ ਇਲਾਕੇ 'ਚ ਫ਼ੌਜ ਦੇ ਕੈਂਪ 'ਚ ਆਪਣੀ ਹੀ ਸਰਵਿਸ ਰਾਈਫਲ ਤੋਂ ਗਲਤੀ ਨਾਲ ਗੋਲੀ ਚੱਲਣ ਕਾਰਨ ਜ਼ਖ਼ਮੀ ਹੋ ਗਿਆ ਸੀ।
ਉਸ ਨੂੰ ਸ਼ੁਰੂ 'ਚ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਹੰਦਵਾੜਾ ਲਿਜਾਇਆ ਗਿਆ ਸੀ ਅਤੇ ਬਾਅਦ 'ਚ ਬਿਹਤਰ ਇਲਾਜ ਲਈ ਸ਼੍ਰੀਨਗਰ 'ਚ ਫ਼ੌਜ ਦੇ 92 ਬੇਸ ਹਸਪਤਾਲ 'ਚ ਭੇਜਿਆ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ 'ਤੇ ਫ਼ੌਜ ਵਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
