ਜੰਮੂ ਕਸ਼ਮੀਰ ''ਚ ਅੱਤਵਾਦੀਆਂ ਤੱਕ ਮਦਦ ਪਹੁੰਚਾਉਣ ਵਾਲੇ 10 ਲੋਕ ਗ੍ਰਿਫ਼ਤਾਰ
Friday, Oct 30, 2026 - 11:21 AM (IST)
ਸ਼੍ਰੀਨਗਰ (ਏਜੰਸੀ)- ਅੱਤਵਾਦ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪੁਲਸ ਨੇ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸਰਗਰਮ ਅੱਤਵਾਦੀ ਵਿੱਤ ਪੋਸ਼ਣ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਅੱਤਵਾਦੀਆਂ ਤੱਕ ਮਦਦ ਪਹੁੰਚਾਉਣ ਵਾਲੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇੱਥੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਤਵਾਦੀਆਂ ਤੱਕ ਮਦਦ ਪਹੁੰਚਾਉਣ ਵਾਲੇ ਇਨ੍ਹਾਂ ਲੋਕਾਂ ਨੂੰ 'ਓਵਰ ਗ੍ਰਾਊਂਡ ਵਰਕਰਜ਼' ਵੀ ਕਿਹਾ ਜਾਂਦਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇਕ ਸ਼ੱਕੀ ਵਿੱਤੀ ਨੈੱਟਵਰਕ ਦੀ ਪੂਰੀ ਜਾਂਚ ਤੋਂ ਬਾਅਦ ਗ੍ਰਿਫਤਾਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ,"ਜਾਂਚ ਦੌਰਾਨ ਵੱਖ-ਵੱਖ ਭੁਗਤਾਨ ਪਲੇਟਫਾਰਮਾਂ ਰਾਹੀਂ ਕੀਤੇ ਗਏ ਸ਼ੱਕੀ ਆਨਲਾਈਨ ਵਿੱਤੀ ਲੈਣ-ਦੇਣ ਦਾ ਵਿਸ਼ਲੇਸ਼ਣ ਕੀਤਾ ਗਿਆ। ਇਸ ਨਾਲ ਕਈ ਪੱਧਰਾਂ 'ਤੇ ਫੰਡਾਂ ਦੇ ਲੈਣ-ਦੇਣ ਅਤੇ ਉਸ ਦੇ ਪ੍ਰਵਾਹ ਦਾ ਪਤਾ ਲਗਾਉਣ 'ਚ ਮਦਦ ਮਿਲੀ।''
ਅਧਿਕਾਰੀਆਂ ਨੇ ਕਿਹਾ,"ਜਾਂਚ 'ਚ ਅਜਿਹੇ ਲੋਕਾਂ ਦੇ ਇਕ ਵੱਡੇ ਨੈੱਟਵਰਕ ਦਾ ਖੁਲਾਸਾ ਹੋਇਆ, ਜਿਨ੍ਹਾਂ ਦੇ ਅੱਤਵਾਦੀ ਵਿੱਤ ਪੋਸ਼ਣ 'ਚ ਸ਼ਾਮਲ ਹੋਣ ਅਤੇ ਵੱਖ-ਵੱਖ ਜੇਲ੍ਹਾਂ 'ਚ ਬੰਦ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀ ਨਾਲ ਸੰਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ।'' ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਹੁਣ ਤੱਕ ਅੱਤਵਾਦੀਆਂ ਤੱਕ ਮਦਦ ਪਹੁੰਚਾਉਣ ਵਾਲੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
