ਜੰਮੂ ਕਸ਼ਮੀਰ ਘੁੰਮਣ ਲਈ ਦੇਸ਼ ਭਰ ਤੋਂ ਸੈਲਾਨੀਆਂ ਦਾ ਉਤਸ਼ਾਹ ਨਹੀਂ ਹੋਇਆ ਹੈ ਘੱਟ : ਅਮਿਤ ਸ਼ਾਹ
Saturday, Feb 07, 2026 - 05:47 PM (IST)
ਜੰਮੂ- ਪਿਛਲੇ ਸਾਲ ਪਹਿਲਗਾਮ ਅੱਤਵਾਦੀ ਹਮਲੇ ਕਾਰਨ ਟੂਰਿਜ਼ਮ ਇੰਡਸਟਰੀ ਨੂੰ ਲੱਗੇ ਝਟਕੇ ਵਿਚਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਭਰ ਤੋਂ ਜੰਮੂ-ਕਸ਼ਮੀਰ ਆਉਣ ਵਾਲੇ ਸੈਲਾਨੀਆਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਹੈ। ਸ਼ਾਹ ਜੰਮੂ 'ਚ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਰੀਵਿਊ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,''ਦੇਸ਼ ਭਰ ਤੋਂ ਜੰਮੂ ਅਤੇ ਕਸ਼ਮੀਰ ਆਉਣ ਵਾਲੇ ਸੈਲਾਨੀਆਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਹੈ। ਇੱਥੇ ਮੌਜੂਦ ਟੂਰਿਜ਼ਮ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਦੂਜੇ ਸੂਬਿਆਂ 'ਚ ਜੰਮੂ ਅਤੇ ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ ਦਾ ਪ੍ਰਚਾਰ ਕਰਨ ਦੀ ਲੋੜ ਹੈ।''
ਸ਼ਾਹ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੰਮੂ ਅਤੇ ਕਸ਼ਮੀਰ 'ਚ ਨਵੇਂ ਸੈਰ-ਸਪਾਟਾ ਸਥਾਨਾਂ ਨੂੰ ਵਿਕਸਿਤ ਕਰਨ ਦੀ ਯੋਜਨਾ 'ਚ ਹਰ ਸੰਭਵ ਮਦਦ ਦੇਵੇਗੀ। ਪਿਛਲੇ ਸਾਲ 22 ਅਪ੍ਰੈਲ ਨੂੰ ਲਸ਼ਕਰ-ਏ-ਤੋਇਬਾ (LeT) ਨਾਲ ਜੁੜੇ ਪਾਕਿਸਤਾਨੀ ਅੱਤਵਾਦੀਆਂ ਨੇ ਦੱਖਣ ਕਸ਼ਮੀਰ ਦੇ ਮਸ਼ਹੂਰ ਪਹਾੜੀ ਰਿਸਾਰਟ ਪਹਿਲਗਾਮ 'ਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ 'ਚ 26 ਲੋਕ ਮਾਰੇ ਗਏ ਸਨ ਅਤੇ ਜੰਮੂ ਕਸ਼ਮੀਰ 'ਚ ਟੂਰਿਜ਼ਮ ਇੰਡਸਟਰੀ ਨੂੰ ਭਾਰੀ ਝਟਕਾ ਲੱਗਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
