ਜੰਗਲੀ ਸਬਜ਼ੀ ਬਣੀ ਜਾਨਲੇਵਾ, ਇਕ ਦੀ ਮੌਤ, 7 ਹਸਪਤਾਲ ''ਚ ਦਾਖ਼ਲ

Saturday, May 16, 2026 - 04:04 PM (IST)

ਜੰਗਲੀ ਸਬਜ਼ੀ ਬਣੀ ਜਾਨਲੇਵਾ, ਇਕ ਦੀ ਮੌਤ, 7 ਹਸਪਤਾਲ ''ਚ ਦਾਖ਼ਲ

ਰਾਜੌਰੀ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਇਕ ਜੰਗਲੀ ਸਬਜ਼ੀ ਖਾਣ ਨਾਲ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 7 ਹੋਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕੋਤ੍ਰਾਂਕਾ ਸਬ-ਡਿਵੀਜ਼ਨ ਦੇ ਮੋਹਰਾ ਪਿੰਡ ਤੋਂ ਸਾਹਮਣੇ ਆਈ ਹੈ, ਜਿੱਥੇ 2 ਪਰਿਵਾਰ ਦੇ ਮੈਂਬਰਾਂ ਨੇ ਇਕ ਜੰਗਲੀ ਸਬਜ਼ੀ ਦਾ ਸੇਵਨ ਕੀਤਾ, ਜਿਸ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਲੱਗੀ।

ਪੀੜਤ ਵਿਅਕਤੀਆਂ ਨੂੰ ਪਹਿਲਾਂ ਕੰਡੀ ਸਥਿਤ ਕਮਿਊਨਿਟੀ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ ਅਤੇ ਬਾਅਦ 'ਚ ਵਿਸ਼ੇਸ਼ ਇਲਾਜ ਲਈ ਰਾਜੌਰੀ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਭੇਜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਹੰਮਦ ਹੁਸੈਨ (60) ਨਾਮੀ ਇਕ ਬਜ਼ੁਰਗ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਦੋਵੇਂ ਪਰਿਵਾਰਾਂ ਦੇ 7 ਹੋਰ ਮੈਂਬਰਾਂ ਦਾ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਜ ਅਧੀਨ ਵਿਅਕਤੀਆਂ 'ਚ ਜ਼ਿਆਦਾਤਰ ਬੱਚੇ ਹਨ। ਇਕ ਡਾਕਟਰ ਨੇ ਕਿਹਾ,''ਪਹਿਲੀ ਨਜ਼ਰ ਇਹ ਭੋਜਨ 'ਚ ਜ਼ਹਿਰ ਦਾ ਮਾਮਲਾ ਲੱਗ ਰਿਹਾ ਹੈ ਪਰ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।'' ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News