ਜੰਮੂ-ਕਸ਼ਮੀਰ ''ਚ ਵੱਡਾ ਹਾਦਸਾ, ਸੜਕ ਤੋਂ ਫਿਸਲ ਡੂੰਘੀ ਖੱਡ ''ਚ ਡਿੱਗੀ ਕਾਰ, ਭੈਣ-ਭਰਾ ਸਣੇ 3 ਦੀ ਮੌਤ

Tuesday, Mar 24, 2026 - 10:36 AM (IST)

ਜੰਮੂ-ਕਸ਼ਮੀਰ ''ਚ ਵੱਡਾ ਹਾਦਸਾ, ਸੜਕ ਤੋਂ ਫਿਸਲ ਡੂੰਘੀ ਖੱਡ ''ਚ ਡਿੱਗੀ ਕਾਰ, ਭੈਣ-ਭਰਾ ਸਣੇ 3 ਦੀ ਮੌਤ

ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਨਿੱਜੀ ਕਾਰ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਦੌਰਾਨ ਕਾਰ ਵਿਚ ਸਵਾਰ ਇੱਕ ਭਰਾ-ਭੈਣ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਪੰਜ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ - 5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਸ਼ਾਮ ਨੂੰ ਪਹਾੜੀ ਮਾਹੋਰ ਖੇਤਰ ਵਿੱਚ ਰਾਮਕੁੰਡਾ ਮੋੜ ਨੇੜੇ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਕਾਰ ਗੁਲ ਤੋਂ ਮਹੋਰ ਜਾ ਰਿਹਾ ਸੀ। ਇਸ ਦੌਰਾਨ ਇੱਕ ਖਤਰਨਾਕ ਮੋੜ 'ਤੇ ਡਰਾਈਵਰ ਦੇ ਕਾਰ ਤੋਂ ਕੰਟਰੋਲ ਗੁਆ ਦਿੱਤੀ, ਜਿਸ ਕਾਰਨ ਵਾਹਨ ਡੂੰਘੀ ਖੱਡ ਵਿੱਚ ਡਿੱਗ ਪਿਆ। ਇਸ ਹਾਦਸੇ ਵਿਚ ਮੌਕੇ 'ਤੇ ਦੋ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਛੇ ਜ਼ਖਮੀਆਂ ਵਿੱਚੋਂ ਇੱਕ ਹੋਰ ਵਿਅਕਤੀ ਨੇ ਬਚਾਅ ਟੀਮਾਂ ਵੱਲੋਂ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ

ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਹੱਕਨਵਾਜ਼ (22), ਉਸਦੀ ਭੈਣ ਸ਼ਹਿਰੀਜ਼ਾ ਰਾਹੀ (18) ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰਫਾਕਤ ਹੁਸੈਨ (15) ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਮਰ ਗੁਲ (21), ਸ਼ਾਹਜ਼ੀਆ ਕੌਸਰ (18), ਸੱਦਾਮ ਹੁਸੈਨ (22), ਸ਼ਾਹਨਵਾਜ਼ (18) ਅਤੇ ਆਦਿਲ ਹੁਸੈਨ (18) ਨੂੰ ਮਹੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News