ਜੰਮੂ ਕਸ਼ਮੀਰ : ਫ਼ੌਜ ਨੇ ਕੰਟਰੋਲ ਰੇਖਾ ਕੋਲ ਫੜਿਆ ਪਾਕਿਸਤਾਨੀ ਘੁਸਪੈਠੀਆ

Thursday, Dec 12, 2024 - 11:18 AM (IST)

ਜੰਮੂ ਕਸ਼ਮੀਰ : ਫ਼ੌਜ ਨੇ ਕੰਟਰੋਲ ਰੇਖਾ ਕੋਲ ਫੜਿਆ ਪਾਕਿਸਤਾਨੀ ਘੁਸਪੈਠੀਆ

ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਫ਼ੌਜ ਨੇ ਕੰਟਰੋਲ ਰੇਖਾ ਨੇੜਿਓਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਹੈ। ਸੁਰੱਖਿਆ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੁਹੰਮਦ ਸਦੀਕ (18) ਕਥਿਤ ਤੌਰ 'ਤੇ ਸਰਹੱਦ ਪਾਰ ਤੋਂ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਇਸ ਦੌਰਾਨ ਚੌਕਸ ਜਵਾਨਾਂ ਨੇ ਬੁੱਧਵਾਰ ਦੇਰ ਸ਼ਾਮ ਉਸ ਨੂੰ ਸਰਹੱਦੀ ਕੰਡਿਆਲੀ ਤਾਰ ਨੇੜੇ ਨੂਰਕੋਟ ਪਿੰਡ 'ਚ ਰੋਕ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਕੋਲੋਂ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ ਅਤੇ ਉਹ ਕਿਸ ਮਕਸਦ ਨਾਲ ਭਾਰਤ 'ਚ ਦਾਖ਼ਲ ਹੋਇਆ ਸੀ, ਇਸ ਬਾਰੇ ਪਤਾ ਲਗਾਉਣ ਲਈ ਉਸ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਉਸ ਨੇ ਅਣਜਾਣੇ 'ਚ ਕੰਟਰੋਲ ਰੇਖਾ ਪਾਰ ਕਰ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News