ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਸੰਬੰਧੀ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼!

Wednesday, Aug 20, 2025 - 08:26 AM (IST)

ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਸੰਬੰਧੀ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼!

ਨਵੀਂ ਦਿੱਲੀ (ਇੰਟ.) – ਕੇਂਦਰ ਸਰਕਾਰ ਜੰਮੂ-ਕਸ਼ਮੀਰ ਨੂੰ ਸੂਬੇ ਦੇ ਦਰਜੇ ਦੀ ਬਹਾਲੀ ਲਈ 20 ਅਗਸਤ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਪੁਨਰ-ਗਠਨ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ। 5 ਅਗਸਤ, 2019 ਨੂੰ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਰੱਦ ਕਰ ਦਿੱਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਜੰਮੂ-ਕਸ਼ਮੀਰ ਅਤੇ ਲੱਦਾਖ ਵੱਖ-ਵੱਖ ਕੇਂਦਰ ਸ਼ਾਸਿਤ ਸੂਬੇ ਬਣ ਗਏ।

ਪੜ੍ਹੋ ਇਹ ਵੀ - Flight ਦੀ ਟਾਇਲਟ 'ਚ ਔਰਤ ਨਾਲ ਕੋ-ਪਾਇਲਟ ਨੇ ਕਰ 'ਤਾ ਅਜਿਹਾ ਕਾਂਡ, ਸੁਣ ਕਹੋਗੇ Oh My God

ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਸੰਸਦ ਰਾਹੀਂ ਧਾਰਾ 370 ਨੂੰ ਖ਼ਤਮ ਕੀਤਾ ਸੀ ਅਤੇ ਜੰਮੂ-ਕਸ਼ਮੀਰ ਪੁਨਰ-ਗਠਨ ਐਕਟ, 2019 ਤਹਿਤ ਜੰਮੂ-ਕਸ਼ਮੀਰ ਸੂਬੇ ਨੂੰ 2 ਕੇਂਦਰ ਸ਼ਾਸਿਤ ਸੂਬਿਆਂ ਵਿਚ ਮੁੜ ਗਠਿਤ ਕੀਤਾ ਗਿਆ ਸੀ, ਉਸੇ ਤਰ੍ਹਾਂ ਸਰਕਾਰ ਨੂੰ ਪੂਰਨ ਸੂਬੇ ਦੇ ਦਰਜੇ ਲਈ ਸੰਸਦ ਵਿਚ ਇਕ ਕਾਨੂੰਨ ਪਾਸ ਕਰ ਕੇ ਪੁਨਰ-ਗਠਨ ਐਕਟ ਵਿਚ ਬਦਲਾਅ ਕਰਨਾ ਹੋਵੇਗਾ। ਇਹ ਬਦਲਾਅ ਸੰਵਿਧਾਨ ਦੀ ਧਾਰਾ 3 ਅਤੇ 4 ਤਹਿਤ ਕਰਨੇ ਹੋਣਗੇ।

ਪੜ੍ਹੋ ਇਹ ਵੀ - ਫਲਾਇਟ ਵਾਂਗ ਹੁਣ ਰੇਲ ਗੱਡੀ 'ਚ ਵੀ ਲੈ ਜਾ ਸਕੋਗੇ ਸਿਰਫ਼ ਇੰਨੇ ਬੈਗ, ਆ ਗਈ ਨਵੀਂ ਪਾਲਸੀ

ਜੰਮੂ-ਕਸ਼ਮੀਰ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਲਈ ਲੋਕ ਸਭਾ ਅਤੇ ਰਾਜ ਸਭਾ ਵਿਚ ਨਵੇਂ ਕਾਨੂੰਨੀ ਬਦਲਾਵਾਂ ਦੀ ਪ੍ਰਵਾਨਗੀ ਜ਼ਰੂਰੀ ਹੋਵੇਗੀ। ਸੰਸਦ ਤੋਂ ਮਨਜ਼ੂਰੀ ਤੋਂ ਬਾਅਦ ਇਸ ਨੂੰ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਜਿਸ ਦਿਨ ਉਨ੍ਹਾਂ ਵਲੋਂ ਇਸ ਕਾਨੂੰਨੀ ਬਦਲਾਅ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਉਸੇ ਤਰੀਕ ਤੋਂ ਜੰਮੂ-ਕਸ਼ਮੀਰ ਨੂੰ ਪੂਰਨ ਸੂਬੇ ਦਾ ਦਰਜਾ ਮਿਲ ਜਾਵੇਗਾ।

ਪੜ੍ਹੋ ਇਹ ਵੀ - ਹੁਣ ਹਵਾਈ ਅੱਡੇ 'ਤੇ ਖੁੱਲ੍ਹਣਗੇ ਬਾਰ! ਸਿਰਫ਼ ਇਸ ਸ਼ਹਿਰ 'ਚ NO ਐਂਟਰੀ, ਜਾਣੋ ਕਿਉਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News