BSF ਨੇ ਸਾਂਬਾ ਸੈਕਟਰ ''ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ
Tuesday, Mar 11, 2025 - 01:04 PM (IST)
            
            ਜੰਮੂ- ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ 'ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ 10-11 ਮਾਰਚ ਦੀ ਰਾਤ ਨੂੰ ਸਾਂਬਾ ਸੈਕਟਰ ਦੇ ਖੋਰਾ ਪੋਸਟ ਕੋਲ ਸ਼ੱਕੀਆਂ ਦੀ ਹਰਕਤ ਦੇਖੀ। ਉਨ੍ਹਾਂ ਕਿਹਾ,''ਜਵਾਨਾਂ ਨੇ ਕੁਝ ਰਾਊਂਡ ਫਾਇਰਿੰਗ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ।''
ਇਹ ਵੀ ਪੜ੍ਹੋ : ਸਕੂਲੀ ਬੱਚਿਆਂ 'ਚ ਫੈਲੀ ਬੀਮਾਰੀ, ਹਾਈ ਅਲਰਟ ਤੋਂ ਬਾਅਦ 12 ਮਾਰਚ ਤੱਕ ਛੁੱਟੀਆਂ
ਉਨ੍ਹਾਂ ਦੱਸਿਆ ਕਿ ਸਵੇਰ ਹੁੰਦੇ ਹੀ ਬੀਐੱਸਐੱਫ ਦੇ ਸੀਨੀਅਰ ਅਧਿਕਾਰੀ ਪੁਲਸ ਨਾਲ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਕਿਹਾ,''ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਵਾਨਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।'' ਦੱਸਣਯੋਗ ਹੈ ਕਿ 8 ਮਾਰਚ ਨੂੰ ਬੀ.ਐੱਸ.ਐੱਫ. ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਅਤੇ ਕਠੁਆ ਜ਼ਿਲ੍ਹੇ ਦੇ ਸਰਹੱਦੀ ਖੇਤਰਾਂ 'ਚ ਸੁਰੱਖਿਆ ਦ੍ਰਿਸ਼ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
