ਜੰਮੂ ਦੇ ਉੜੀ ਸੈਕਟਰ 'ਚ ਬੱਸ ਹਾਦਸਾ, 32 ਤੋਂ ਵੱਧ ਲੋਕ ਜ਼ਖਮੀ
04/17/2018 4:27:03 PM
ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਉੜੀ 'ਚ ਸਲੇਮਾਬਾਦ ਨਜ਼ਦੀਕ ਮੰਗਲਵਾਰ ਨੂੰ ਹੋਏ ਇਕ ਬੱਸ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ 32 ਯਾਤਰੀਆਂ ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਦੱਸਣਾ ਚਾਹੁੰਦੇ ਹਾਂ ਕਿ ਇਸ ਹਾਦਸੇ 'ਚ ਕੁਝ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕ ਦੇ ਹਸਪਤਾਲ 'ਚ ਭਰਤੀ ਕਰਾ ਦਿੱਤਾ ਗਿਆ ਹੈ। ਇਹ ਹਾਦਸਾ ਕਿਵੇਂ ਹੋਇਆ, ਇਸ ਦੀ ਜਾਂਚ ਮੌਕੇ 'ਤੇ ਪਹੁੰਚੀ ਪੁਲਸ ਕਰ ਰਹੀ ਹੈ।
More than 20 people injured in a bus accident in Baramulla's Uri. The bus met with an accident on Srinagar-Muzaffarabad highway. #JammuAndKashmir
— ANI (@ANI) April 17, 2018
#SpotVisuals More than 20 people injured in a bus accident in Baramulla's Uri. The bus met with an accident on Srinagar-Muzaffarabad highway. #JammuAndKashmir pic.twitter.com/B4P9m1HHuF
— ANI (@ANI) April 17, 2018
ਜਾਣਕਾਰੀ ਅਨੁਸਾਰ, ਇਹ ਘਟਨਾ ਜੰਮੂ ਕਸ਼ਮੀਰ ਦੇ ਬਾਰਾਮੁਲਾ ਜ਼ਿਲੇ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬੇਕਾਬੂ ਬੱਸ ਸੜਕ ਤੋਂ ਹੇਠਾਂ ਉਤਰ ਗਈ, ਇਸ ਬੱਸ 'ਚ ਸਵਾਰ 32 ਯਾਤਰੀ ਸਨ। ਇਨ੍ਹਾਂ ਯਾਤਰੀਆਂ ਚੋਂ 11 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ 11 ਜ਼ਖਮੀਆਂ ਨੂੰ ਸ਼੍ਰੀਨਗਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਬਾਕੀ 21 ਯਾਤਰੀਆਂ ਨੂੰ ਬਾਰਾਮੁੱਲਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਕ ਯਾਤਰੀ ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਤੁਰੰਤ ਯਾਤਰੀਆਂ ਨੂੰ ਬੱਸ ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਨਜ਼ਦੀਕ ਦੇ ਹਸਪਤਾਲ 'ਚ ਭਰਤੀ ਕਰਵਾਇਆ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।