ਜੰਮੂ-ਕਸ਼ਮੀਰ ਦੇ ਕੁਪਵਾੜਾ ''ਚ ਬੱਸ ਸਟੈਂਡ ''ਤੇ ਲੱਗੀ ਅੱਗ, ਸੱਤ ਬੱਸਾਂ ਸੜ ਕੇ ਸੁਆਹ
Thursday, Apr 09, 2026 - 10:14 AM (IST)
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮੁੱਖ ਬੱਸ ਅੱਡੇ 'ਤੇ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਬੱਸ ਸਟੈਂਡ ਵਿਚ ਮੌਜੂਦ ਸੱਤ ਬੱਸਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਵੀਰਵਾਰ ਨੂੰ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ, ਜਿਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ।
ਇਹ ਵੀ ਪੜ੍ਹੋ - 3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਵੱਡਾ ਫੈਸਲਾ
ਅਧਿਕਾਰੀਆਂ ਨੇ ਕਿਹਾ ਕਿ ਤੁਰੰਤ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਕਈ ਘੰਟਿਆਂ ਦੀ ਲਗਾਤਾਰ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਸਫਲਤਾਪੂਰਵਕ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੁੱਲ ਸੱਤ ਬੱਸਾਂ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਤਿੰਨ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਤਿੰਨ ਹੋਰਾਂ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ ਅਤੇ ਇੱਕ ਬੱਸ ਗਰਮੀ ਅਤੇ ਧੂੰਏਂ ਨਾਲ ਪ੍ਰਭਾਵਿਤ ਹੋਈ। ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਫਿਲਹਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
