ਜੰਮੂ ਕਸ਼ਮੀਰ ਕੈਬਨਿਟ ਨੇ 4 ਨਵੰਬਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਕੀਤਾ ਫ਼ੈਸਲਾ

Saturday, Oct 19, 2024 - 03:41 PM (IST)

ਜੰਮੂ ਕਸ਼ਮੀਰ ਕੈਬਨਿਟ ਨੇ 4 ਨਵੰਬਰ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਕੀਤਾ ਫ਼ੈਸਲਾ

ਸ਼੍ਰੀਨਗਰ (ਏਜੰਸੀ)- ਜੰਮੂ ਕਸ਼ਮੀਰ ਕੈਬਨਿਟ ਨੇ 5 ਨਵੰਬਰ ਨੂੰ ਸ਼੍ਰੀਨਗਰ 'ਚ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਦੀ ਬੈਠਕ 'ਚ ਉੱਪ ਰਾਜਪਾਲ ਨੂੰ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਉਸ ਨੂੰ ਸੰਬੋਧਨ ਕਰਨ ਦੀ ਸਲਾਹ ਦਿੱਤੀ ਗਈ। 

ਕੈਬਨਿਟ ਨੇ 4 ਨਵੰਬਰ ਨੂੰ ਸ਼੍ਰੀਨਗਰ 'ਚ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਇਕ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਪਹਿਲੇ ਸੈਸ਼ਨ ਦੀ ਸ਼ੁਰੂਆਤ 'ਚ ਉੱਪ ਰਾਜਪਾਲ ਵਲੋਂ ਵਿਧਾਨ ਸਭਾ ਨੂੰ ਸੰਬੋਧਨ ਕਰਨ ਦਾ ਮਸੌਦਾ ਵੀ ਕੈਬਨਿਟ ਦੇ ਸਾਹਮਣੇ ਰੱਖਿਾ ਗਿਆ, ਜਿਸ 'ਤੇ ਕੌਂਸਲ ਨੇ ਅੱਗੇ ਵਿਚਾਰ ਕਰਨ ਅਤੇ ਚਰਚਾ ਕਰਨ ਦਾ ਫੈਸਲਾ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News