ਜੰਮੂ-ਕਸ਼ਮੀਰ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1317 ਹੋਈ, ਹੁਣ ਤੱਕ 18 ਦੀ ਹੋਈ ਮੌਤ

05/20/2020 1:42:29 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਬੁੱਧਵਾਰ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਇਨਫੈਕਟਡ ਇਕ 40 ਸਾਲਾ ਔਰਤ ਦੀ ਮੌਤ ਤੋਂ ਬਾਅਦ ਪ੍ਰਦੇਸ਼ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 18 ਹੋ ਗਈ। ਕੋਰੋਨਾ ਨਾਲ ਇਨਫੈਕਟਡ ਔਰਤ ਦੀ ਮੌਤ ਤੋਂ ਬਾਅਦ ਪ੍ਰਦੇਸ਼ 'ਚ ਪਿਛਲੇ 96 ਘੰਟਿਆਂ ਤੋਂ ਵੀ ਘੱਟ ਸਮੇਂ 'ਚ 7 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ ਪਿਛਲੇ 10 ਦਿਨਾਂ ਦੌਰਾਨ 9 ਲੋਕ ਆਪਣੀ ਜਾਨ ਗਵਾ ਚੁਕੇ ਹਨ। ਪ੍ਰਦੇਸ਼ 'ਚ 28 ਨਵੇਂ ਮਾਮਲਿਆਂ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਇਨ੍ਹਾਂ ਨਵੇਂ ਮਾਮਲਿਆਂ ਨਾਲ 22 ਕਸ਼ਮੀਰ ਅਤੇ ਬਾਕੀ ਜੰਮੂ ਤੋਂ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਪ੍ਰਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 1317 ਹੋ ਗਈ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜਿਸ ਔਰਤ ਦੀ ਮੌਤ ਹੋਈ ਹੈ, ਉਹ ਅਨੰਤਨਾਗ ਦੇ ਬਿਜਬੇਹਰਾ ਦੀ ਵਾਸੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਐੱਸ.ਕੇ. ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਆਈਸੋਲੇਸ਼ਨ ਵਾਰਡ 'ਚ ਭਰਤੀ ਸੀ। ਉਨ੍ਹਾਂ ਨੇ ਕਿਹਾ,''ਔਰਤ ਪਹਿਲਾਂ ਵੀ ਕਿਸੇ ਬੀਮਾਰੀ ਨਾਲ ਪੀੜਤ ਸੀ ਅਤੇ ਕੋਰੋਨਾ ਦੀ ਜਾਂਚ 'ਚ ਇਨਫੈਕਟਡ ਪਾਏ ਜਾਣ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਵਾਰਡ 'ਚ ਰੈਫਰ ਕਰ ਦਿੱਤਾ ਗਿਆ ਸੀ।''
ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਬਾਰਾਮੂਲਾ ਦੇ 55 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਇਨਫੈਕਟਡ ਹੋਣ ਨਾਲ ਮੌਤ ਹੋ ਗਈ ਸੀ। ਉਹ ਕੈਂਸਰ ਨਾਲ ਵੀ ਪੀੜਤ ਸਨ ਅਤੇ ਉਨ੍ਹਾਂ ਨੂੰ ਮੰਗਲਵਾਰ ਸਵੇਰੇ ਦਿਲ ਦਾ ਦੌਰਾ ਪਿਆ ਸੀ, ਜਿਸ ਦੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ।'' ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਘਾਟੀ 'ਚ  5 ਲੋਕਾਂ ਦੀ ਮੌਤ ਹੋ ਗਈ ਸੀ। ਸੋਮਵਾਰ ਨੂੰ ਕੁਲਗਾਮ 'ਚ ਇਕ 65 ਸਾਲਾ ਔਰਤ, ਇਕ 75 ਸਾਲਾ ਬਜ਼ੁਰਗ ਅਤੇ ਅਨੰਤਨਾਗ 'ਚ 7 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।

DIsha

This news is Content Editor DIsha