ਜੰਮੂ-ਕਸ਼ਮੀਰ ''ਚ ਕੋਰੋਨਾ ਪੀੜਤਾਂ ਦੀ ਗਿਣਤੀ 15 ਹਜ਼ਾਰ ਦੇ ਪਾਰ, ਹੁਣ ਤੱਕ 270 ਲੋਕਾਂ ਦੀ ਹੋਈ ਮੌਤ
Wednesday, Jul 22, 2020 - 04:30 PM (IST)
ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਚਾਰ ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 270 ਪਹੁੰਚ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਲਾਕਡਾਊਨ (ਤਾਲਾਬੰਦੀ) ਦੇ ਬਾਵਜੂਦ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਰਾਤ ਤੋਂ ਹੁਣ ਤੱਕ ਐੱਸ.ਕੇ. ਇੰਸਟੀਚਿਊਟ ਆਫ਼ ਮੈਡੀਕਲ ਸਾਇੰਸੇਜ਼ (ਐੱਸ.ਕੇ.ਆਈ.ਐੱਮ.) 'ਚ 2 ਮਰੀਜ਼ਾਂ, ਐੱਸ.ਐੱਮ.ਐੱਚ.ਐੱਸ. ਅਤੇ ਸੀ.ਡੀ.ਐੱਚ. 'ਚ 1-1 ਮਰੀਜ਼ ਦੀ ਮੌਤ ਹੋ ਗਈ ਹੈ।
ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 608 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 15,258 ਹੋ ਗਈ ਹੈ, ਜਿਨ੍ਹਾਂ 'ਚ ਜੰਮੂ ਖੇਤਰ ਦੇ 1-6 ਅਤੇ ਕਸ਼ਮੀਰ ਖੇਤਰ ਦੇ 502 ਲੋਕ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹੁਣ ਤੱਕ 8,455 ਮਰੀਜ਼ ਸਿਹਤਮੰਦ ਹੋ ਚੁਕੇ ਹਨ ਅਤੇ ਮੌਜੂਦਾ ਸਮੇਂ ਸਰਗਰਮ ਮਾਮਲੇ 6,540 ਹਨ। ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਨੂੰ 181 ਅਤੇ ਕੋਰੋਨਾ ਪੀੜਤ ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ, ਜਿਨ੍ਹਾਂ 'ਚ ਜੰਮੂ ਖੇਤਰ ਦੇ 36 ਅਤੇ ਕਸ਼ਮੀਰ ਖੇਤਰ ਦੇ 145 ਲੋਕ ਸ਼ਾਮਲ ਹਨ।