ਜੰਮੂ-ਕਸ਼ਮੀਰ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਦੇ ਪਾਰ, ਹੁਣ ਤੱਕ 289 ਲੋਕਾਂ ਦੀ ਹੋਈ ਮੌਤ

07/24/2020 4:49:20 PM

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਨਾਲ 4 ਲੋਕਾਂ ਦੀ ਮੌਤ ਹੋਣ ਦੇ ਨਾਲ ਹੀ ਪ੍ਰਦੇਸ਼ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 289 ਹੋ ਗਈ ਹੈ। ਇਨ੍ਹਾਂ 4 ਮ੍ਰਿਤਕਾਂ 'ਚੋਂ ਤਿੰਨ ਕਸ਼ਮੀਰ ਘਾਟੀ ਤੋਂ ਅਤੇ ਇਕ ਜੰਮੂ ਦਾ ਪੁਲਸ ਅਧਿਕਾਰੀ ਹੈ। ਜੰਮੂ-ਕਸ਼ਮੀਰ 'ਚ ਪਿਛਲੇ 50 ਦਿਨਾਂ 'ਚ 255 ਲੋਕ ਆਪਣੀ ਜਾਨ ਗਵਾ ਚੁਕੇ ਹਨ, ਜਦੋਂ ਕਿ ਪਿਛਲੇ 64 ਦਿਨਾਂ 'ਚ ਇਹ ਅੰਕੜਾ ਵੱਧ ਕੇ 274 ਹੋ ਗਿਆ ਹੈ। ਸੂਬੇ 'ਚ ਪੀੜਤਾਂ ਦੀ ਗਿਣਤੀ 16,000 ਦੇ ਪਾਰ ਪਹੁੰਚ ਚੁਕੀ ਹੈ। ਇਸ ਹਫ਼ਤੇ ਦੇ ਪਹਿਲੇ 4 ਦਿਨਾਂ 'ਚ 41 ਲੋਕਾਂ ਦੀ ਮੌਤ ਹੋਈ, ਜਿਸ 'ਚ 40 ਕਸ਼ਣੀਰ ਤੋਂ ਇਕ ਵਿਅਕਤੀ ਜੰਮੂ ਤੋਂ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਸਰਕਾਰੀ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਸੀ। ਗਾਂਧੀ ਨਗਰ ਦੇ ਰਹਿਣ ਵਾਲੇ 58 ਸਾਲਾ ਸਬ ਇੰਸਪੈਕਟਰ ਦੀ ਸ਼ੁੱਕਰਵਾਰ ਸਵੇਰੇ ਮੌਤ ਹੋ ਗਈ। ਉਨ੍ਹਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਸੀ।

ਸ਼੍ਰੀਨਗਰ ਦੇ ਮਹਾਰਾਜਗੰਜ ਦੇ ਰਹਿਣ ਵਾਲੇ 65 ਸਾਲਾ ਵਿਅਕਤੀ ਨੂੰ ਬੁੱਧਵਾਰ ਨੂੰ ਨਿਮੋਨੀਆ ਕਾਰਨ ਐੱਸ.ਐੱਚ.ਐੱਮ.ਐੱਸ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਅੱਜ ਯਾਨੀ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਸ਼੍ਰੀਨਗਰ 'ਚ ਹੀ ਇਕ ਹੋਰ 75 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਈ ਹੈ, ਉਸ ਨੂੰ ਮੰਗਲਵਾਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਅਨੰਤਨਾਗ 'ਚ 65 ਸਾਲਾ ਜਨਾਨੀ ਦੀ ਕੋਰੋਨਾ ਨਾਲ ਮੌਤ ਹੋਈ। ਉਸ ਨੂੰ ਇਸੇ ਹਫ਼ਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਇਸ ਦੇ ਨਾਲ ਸ਼੍ਰੀਨਗਰ 'ਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ, ਬਾਰਾਮੂਲਾ 'ਚ 59 ਅਤੇ ਅਨੰਤਨਾਗ 'ਚ 20 ਲੋਕਾਂ ਦੀ ਮੌਤ ਹੋ ਚੁਕੀ ਹੈ। ਜੰਮੂ ਦੇ 10 ਜ਼ਿਲ੍ਹਿਆਂ 'ਚ 21 ਲੋਕਾਂ ਦੀ ਮੌਤ ਹੋਈ ਹੈ, ਜਦੋਂ ਕਿ ਕਸ਼ਮੀਰ ਦੇ 10 ਜ਼ਿਲ੍ਹਿਆਂ 'ਚ 268 ਲੋਕਾਂ ਦੀ ਮੌਤ ਹੋ ਚੁਕੀ ਹੈ।

DIsha

This news is Content Editor DIsha