ਜੰਮੂ-ਕਸ਼ਮੀਰ ''ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 33 ਹੋਈ

06/02/2020 5:29:43 PM

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਨਾਲ 2 ਹੋਰ ਮੌਤਾਂ ਹੋਣ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 33 ਹੋ ਗਈ ਹੈ। ਸੋਮਵਾਰ ਨੂੰ ਦੋਹਾਂ ਪੀੜਤਾਂ ਦੀ ਮੌਤ ਹੋਣ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦੀ ਜਾਂਚ ਰਿਪੋਰਟ ਆਈ, ਜਿਸ 'ਚ ਉਨ੍ਹਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ। ਜੰਮੂ-ਕਸ਼ਮੀਰ 'ਚ ਪਿਛਲੇ 8 ਦਿਨਾਂ ਦੌਰਾਨ ਕੋਰੋਨਾ ਵਾਇਰਸ ਨਾਲ 8 ਲੋਕਾਂ ਦੀ ਮੌਤ ਹੋਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 2600 ਨੂੰ ਪਾਰ ਕਰ ਗਈ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬਾਰਾਮੂਲਾ ਦੀ ਇਕ ਬਜ਼ੁਰਗ ਔਰਤ ਨੂੰ ਸੋਮਵਾਰ ਨੂੰ ਗੰਭੀਰ ਹਾਲਤ 'ਚ ਗਵਰਨਮੈਂਟ ਮੈਡੀਕਲ ਕਾਲਜ (ਜੀ.ਐੱਮ.ਸੀ.) 'ਚ ਲਿਆਂਦਾ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕੋਰੋਨਾ ਵਾਇਰਸ ਦੀ ਜਾਂਚ ਲਈ ਔਰਤ ਦਾ ਸੈਂਪਲ ਭੇਜਿਆ ਗਿਆ। ਔਰਤ ਦੀ ਰਿਪੋਰਟ ਮੰਗਲਵਾਰ ਨੂੰ ਆਈ, ਜਿਸ 'ਚ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ। ਸੂਤਰਾਂ ਨੇ ਦੱਸਿਆ ਕਿ ਕੁਪਵਾੜਾ ਦੇ ਲਾਲੋਬ ਦੇ ਰਹਿਣ ਵਾਲੇ ਇਕ ਵਿਅਕਤੀ (29) ਦੀ ਸੋਮਵਾਰ ਨੂੰ ਸ਼੍ਰੀਨਗਰ ਦੇ ਐੱਸ.ਐੱਚ.ਐੱਮ.ਐੱਸ. ਹਸਪਤਾਲ 'ਚ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਰੋਗੀ ਦੀ ਜਾਂਚ ਰਿਪੋਰਟ ਮੰਗਲਵਾਰ ਨੂੰ ਆਈ, ਜਿਸ 'ਚ ਉਹ ਕੋਰੋਨਾ ਨਾਲ ਪੀੜਤ ਪਾਇਆ ਗਿਆ। ਉਹ ਬਲੈਡਰ ਕੈਂਸਰ-ਐਸੋਸੀਏਟੇਡ ਪ੍ਰੋਟੀਨ (ਬੀ.ਐੱਲ.ਸੀ.ਏ.ਪੀ.) ਨਾਲ ਪੀੜਤ ਸੀ।


DIsha

Content Editor

Related News