ਜੰਮੂ-ਕਸ਼ਮੀਰ 'ਚ ਕੋਰੋਨਾ ਦੇ ਮਾਮਲੇ 5000 ਦੇ ਕਰੀਬ, ਹੁਣ ਤੱਕ 58 ਲੋਕਾਂ ਦੀ ਹੋਈ ਮੌਤ

Sunday, Jun 14, 2020 - 03:39 PM (IST)

ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਪੀੜਤਾਂ ਦੀ ਗਿਣਤੀ ਵਧ ਕੇ 5000 ਦੇ ਕਰੀਬ ਪਹੁੰਚ ਗਈ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 5 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ 58 ਪਹੁੰਚ ਗਿਆ ਹੈ। 5 ਮੌਤਾਂ 'ਚ 4 ਕਸ਼ਮੀਰ 'ਚ ਅਤੇ ਇਕ ਜੰਮੂ 'ਚ ਹੋਈ ਹੈ। ਪਿਛਲੇ 9 ਦਿਨਾਂ ਦੌਰਾਨ 22 ਲੋਕਾਂ ਦੀ ਮੌਤ ਹੋ ਚੁਕੀ ਹੈ, ਜਦੋਂ ਕਿ 25 ਦਿਨਾਂ 'ਚ 43 ਲੋਕਾਂ ਦੀ ਮੌਤ ਹੋਈ ਹੈ।

ਅਧਿਕਾਰਤ ਸੂਤਰਾਂ ਅਨੁਸਾਰ ਪ੍ਰਦੇਸ਼ 'ਚ ਪੀੜਤਾਂ ਦੀ ਗਿਣਤੀ 5000 ਦੇ ਕਰੀਬ ਪਹੁੰਚ ਗਈ ਹੈ। ਕੋਰੋਨਾ ਤੋਂ ਪ੍ਰਭਾਵਿਤ ਜੰਮੂ ਦੇ 10 ਜ਼ਿਲ੍ਹਿਆਂ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋਈ ਹੈ, ਜਦੋਂ ਕਿ ਕਸ਼ਮੀਰ ਦੇ 10 ਜ਼ਿਲ੍ਹਿਆਂ 'ਚ ਹੁਣ ਤੱਕ 51 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਪ੍ਰਦੇਸ਼ 'ਚ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਸ਼੍ਰੀਨਗਰ 'ਚ ਹੁਣ ਤੱਕ 14, ਬਾਰਾਮੂਲਾ 'ਚ 11, ਕੁਲਗਾਮ 'ਚ 8 ਅਤੇ ਅਨੰਤਨਾਗ ਅਤੇ ਸ਼ੋਪੀਆਂ 'ਚ 5-5 ਲੋਕਾਂ ਦੀ ਮੌਤ ਹੋਈ ਹੈ।


DIsha

Content Editor

Related News