ਜੰਮੂ-ਕਸ਼ਮੀਰ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5041 ਹੋਈ, ਹੁਣ ਤੱਕ 60 ਲੋਕਾਂ ਦੀ ਗਈ ਜਾਨ
Monday, Jun 15, 2020 - 01:06 PM (IST)
ਸ਼੍ਰੀਨਗਰ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਇਨਫੈਕਸ਼ਨ ਨਾਲ ਇਕ ਵਿਅਕਤੀ ਦੀ ਮੌਤ ਨਾਲ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 60 ਹੋ ਗਈ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਜੈਨ ਕਦਲ ਵਾਸੀ 76 ਸਾਲਾ ਵਿਅਕਤੀ 29 ਮਈ ਨੂੰ ਸਾਊਦੀ ਅਰਬ ਤੋਂ ਆਏ ਸਨ। ਉਸ ਦਿਨ ਸ਼੍ਰੀਨਗਰ ਕੌਮਾਂਤਰੀ ਹਵਾਈ ਅੱਡੇ 'ਤੇ ਨਮੂਨੇ ਲਏ ਗਏ ਸਨ। ਉਨ੍ਹਾਂ ਦਾ ਕੋਵਿਡ-19 ਦੀ ਜਾਂਚ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇ.ਐੱਲ.ਐੱਨ.ਐੱਮ. ਹਸਪਤਾਲ 'ਚ ਭਰਤੀ ਕੀਤਾ ਗਿਆ ਸੀ।
ਉਨ੍ਹਾਂ ਨੂੰ 6 ਜੂਨ ਨੂੰ ਕ੍ਰੋਨਿਕ ਕਿਡਨੀ ਡਿਜੀਜ਼ (ਸੀ.ਕੇ.ਡੀ.) ਨਾਲ ਟਾਈਪ-2 ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਕਾਰਨ ਉਨ੍ਹਾਂ ਨੂੰ ਐੱਸ.ਕੇ. ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਐੱਸ.ਕੇ.ਆਈ.ਐੱਮ.ਐੱਸ.) ਭੇਜਿਆ ਗਿਆ ਸੀ। ਮਰੀਜ਼ ਨੂੰ ਐਤਵਾਰ ਨੂੰ ਜ਼ਬਰਦਸਤ ਦਿਲ ਦਾ ਦੌਰਾ ਪਿਆ ਅਤੇ ਦੇਰ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਜੰਮੂ ਦੇ 10 ਜ਼ਿਲ੍ਹਿਆਂ 'ਚ ਕੋਰੋਨਾ ਇਨਫੈਕਸ਼ਨ ਨਾਲ 7 ਲੋਕਾਂ ਦੀ ਜਾਨ ਜਾ ਚੁਕੀ ਹੈ, ਜਦੋਂ ਕਿ ਕਸ਼ਮੀਰ ਦੇ ਇੰਨੇ ਜ਼ਿਲ੍ਹਿਆਂ 'ਚ 53 ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5041 ਹੋ ਗਈ ਹੈ।