ਜੰਮੂ ''ਚ ਕੋਰੋਨਾ ਨਾਲ 4 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ ਹਸਪਤਾਲ ''ਤੇ ਲਗਾਇਆ ਲਾਪਰਵਾਹੀ ਦਾ ਦੋਸ਼
Saturday, Sep 12, 2020 - 03:33 PM (IST)

ਜੰਮੂ- ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਕੋਰੋਨਾ ਪੀੜਤ 4 ਸਾਲ ਦੇ ਬੱਚੇ ਦੀ ਸ਼ਨੀਵਾਰ ਸਵੇਰੇ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਨੇ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਹਸਪਤਾਲ ਕੰਪਲੈਕਸ 'ਚ ਵਿਰੋਧ-ਪ੍ਰਦਰਸ਼ਨ ਕੀਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਉਸ ਦਾ ਇਲਾਜ ਜੀ.ਐੱਮ.ਸੀ., ਜੰਮੂ 'ਚ ਚੱਲ ਰਿਹਾ ਸੀ।
ਉਨ੍ਹਾਂ ਨੇ ਦੱਸਿਆ ਕਿ ਬੱਚੇ ਦੇ ਸ਼ਨੀਵਾਰਸਵੇਰੇ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਹਸਪਤਾਲ ਦੇ ਅਧਿਕਾਰੀਆਂ 'ਤੇ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਵਿਰੁੱਧ ਵਿਰੋਧ-ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਆਕਸੀਜਨ ਸਪਲਾਈ ਪਾਈਪ 'ਚ ਰਿਸਾਅ ਨਾਲ ਪਿਛਲੇ 3 ਦਿਨਾਂ ਤੋਂ ਸੀ.ਸੀ.ਯੂ. ਅਤੇ ਕੋਵਿਡ ਆਈਸੋਲੇਸ਼ਨ ਵਾਰਡ 'ਚ ਆਕਸੀਜਨ ਦੀ ਸਪਲਾਈ ਘੱਟ ਹੋ ਗਈ ਹੈ। ਪਾਈਪ ਦੀ ਮੁਰੰਮਤ ਕੀਤੀ ਜਾ ਰਹੀ ਹੈ।