ਜੰਮੂ-ਕਸ਼ਮੀਰ ''ਚ ਕੋਵਿਡ-19 ਨਾਲ 2 ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 107 ਹੋਈ

Thursday, Jul 02, 2020 - 11:51 AM (IST)

ਜੰਮੂ-ਕਸ਼ਮੀਰ ''ਚ ਕੋਵਿਡ-19 ਨਾਲ 2 ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 107 ਹੋਈ

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਕੋਵਿਡ-19 ਨਾਲ 2 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇੱਥੇ ਮ੍ਰਿਤਕਾਂ ਦਾ ਅੰਕੜਾ 107 'ਤੇ ਪਹੁੰਚ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਲੋਕਾਂ ਦੀ ਮੌਤ ਐੱਸ.ਕੇ.ਆਈ.ਐੱਮ.ਐੱਸ. ਹਸਪਤਾਲ 'ਚ ਇਲਾਜ ਦੌਰਾਨ ਹੋਈ। ਉਨ੍ਹਾਂ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਯਾਰੀਪੋਰਾ ਵਾਸੀ ਵਿਅਕਤੀ (55) ਨੇ ਅੱਧੀ ਰਾਤ ਨੂੰ ਦਮ ਤੋੜਿਆ। ਉੱਥੇ ਹੀ ਉੱਤਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਦੇ ਵਾਸੀ 65 ਸਾਲਾ ਵਿਅਕਤੀ ਨੇ ਤੜਕੇ ਤਿੰਨ ਵਜੇ ਆਖਰੀ ਸਾਹ ਲਿਆ।

ਇਸ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਵਿਡ-19 ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵੱਧ ਕੇ 107 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਬੁੱਧਵਾਰ ਨੂੰ ਸਭ ਤੋਂ ਵੱਧ 198 ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਇੱਥੇ ਇਨਫੈਕਸ਼ਨ ਦੇ ਮਾਮਲੇ ਵੱਧ ਕੇ 7,695 ਹੋ ਗਏ।


author

DIsha

Content Editor

Related News