ਜੰਮੂ-ਕਸ਼ਮੀਰ : ਕੁਲਗਾਮ 'ਚ CRPF ਦੇ 31 ਜਵਾਨ ਨਿਕਲੇ ਕੋਰੋਨਾ ਪਾਜ਼ੇਟਿਵ

06/13/2020 3:20:33 PM

ਕੁਲਗਾਮ- ਸੁਰੱਖਿਆ ਦਸਤਿਆਂ ਦੇ ਜਵਾਨ ਵੀ ਤੇਜ਼ੀ ਨਾਲ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਰਹੇ ਹਨ। ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ 31 ਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਤਾਇਨਾਤ ਸੀ.ਆਰ.ਪੀ.ਐੱਫ. ਦੀ 90 ਬਟਾਲੀਅਨ 'ਚ 300 ਤੋਂ ਵੱਧ ਜਵਾਨਾਂ ਦਾ ਕੋਰੋਨਾ ਟੈਸਟ ਹੋਇਆ ਸੀ, ਜਿਸ ਦੀ ਅੱਜ ਯਾਨੀ ਸ਼ਨੀਵਾਰ ਨੂੰ ਰਿਪੋਰਟ ਆਈ ਹੈ। ਇਸ 'ਚ 31 ਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ ਇਕ ਪੂਰੀ ਕੰਪਨੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ।
ਕੁਲਗਾਮ 'ਚ ਤਾਇਨਾਤ ਸੀ.ਆਰ.ਪੀ.ਐੱਫ. ਜਵਾਨਾਂ 'ਚ ਇੰਨੇ ਵੱਡੇ ਪੈਮਾਨੇ 'ਤੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦਾ ਮਾਮਲਾ ਅਜਿਹੇ ਸਮੇਂ ਆਇਆ ਹੈ, ਜਦੋਂ ਅੱਜ ਇਸ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਦਸਤਿਆਂ ਦਰਮਿਆਨ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ 'ਚ ਸੀ.ਆਰ.ਪੀ.ਐੱਫ. ਦੇ 90 ਬਟਾਲੀਅਨ ਨੇ ਹਿੱਸਾ ਲੈਣਾ ਸੀ ਪਰ ਕੋਰੋਨਾ ਮਾਮਲੇ ਦੇ  ਸਾਹਮਣੇ ਆਉਣ ਤੋਂ ਬਾਅਦ ਅੱਤਵਾਦੀਆਂ ਵਿਰੁੱਧ 18ਵੀਂ ਬਟਾਲੀਅਨ ਦੇ ਜਵਾਨ ਸਾਂਝੇ ਆਪਰੇਸ਼ਨ 'ਚ ਸ਼ਾਮਲ ਹੋਏ।

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਅਤੇ ਕੁਲਗਾਮ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਸ਼ਨੀਵਾਰ ਨੂੰ ਮੁਕਾਬਲਾ ਹੋਇਆ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਕੁਲਗਾਮ ਜ਼ਿਲ੍ਹੇ ਦੇ ਨਿਪੋਰਾ 'ਚ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਗੋਲੀਬਾਰੀ ਸ਼ੁਰੂ ਹੋਈ। ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ।


DIsha

Content Editor

Related News