ਜੰਮੂ ਕਸ਼ਮੀਰ : CRPF ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ
Tuesday, Jan 07, 2025 - 12:39 PM (IST)
ਕਟੜਾ/ਜੰਮੂ (ਭਾਸ਼ਾ)- ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਿਹਾਰ ਦੇ ਵਸਨੀਕ ਰਾਜਨਾਥ ਪ੍ਰਸਾਦ (55) ਨੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਮੰਦਰ ਵੱਲ ਜਾਣ ਵਾਲੇ ਤਾਰਾਕੋਟ ਰੋਡ 'ਤੇ ਸਥਿਤ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੀ ਅਸਥਾਈ ਚੌਕੀ ਦੇ ਅੰਦਰ ਕਥਿਤ ਤੌਰ 'ਤੇ ਛਾਤੀ 'ਚ ਗੋਲੀ ਮਾਰ ਲਈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਦੀ ਆਵਾਜ਼ ਸੁਣ ਕੇ ਪ੍ਰਸਾਦ ਦੇ ਸਹਿਕਰਮੀ ਮੌਕੇ 'ਤੇ ਪਹੁੰਚੇ ਅਤੇ ਉਹ ਮ੍ਰਿਤਕ ਮਿਲਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸੰਬੰਧ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸਾਦ ਦੇ ਖ਼ੁਦਕੁਸ਼ੀ ਕਰਨ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8