ਜੰਮੂ-ਕਸ਼ਮੀਰ ਦੇ ਡੋਡਾ ''ਚ CRPF ਦੇ ASI ਨੇ ਸਰਕਾਰੀ ਰਾਈਫ਼ਲ ਨਾਲ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Wednesday, Sep 02, 2020 - 05:27 PM (IST)

ਜੰਮੂ-ਕਸ਼ਮੀਰ ਦੇ ਡੋਡਾ ''ਚ CRPF ਦੇ ASI ਨੇ ਸਰਕਾਰੀ ਰਾਈਫ਼ਲ ਨਾਲ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਭਦਰਵਾਹ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਨੇ ਬੁੱਧਵਾਰ ਨੂੰ ਸਰਕਾਰੀ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ 52 ਸਾਲਾ ਅੰਮ੍ਰਿਤ ਭਾਰਦਵਾਜ 33ਵੀਂ ਬਟਾਲੀਅਨ 'ਚ ਤਾਇਨਾਤ ਸਨ ਅਤੇ ਰਾਤ ਦੀ ਡਿਊਟੀ ਕਰਨ ਤੋਂ ਬਾਅਦ ਕੋਟਲੀ ਸਥਿਤ ਪੁਲਸ ਕੈਂਪਸ 'ਚ ਬਣੇ ਬੈਰਕ 'ਚ ਆਉਣ ਦੇ ਤੁਰੰਤ ਬਾਅਦ ਖ਼ੁਦ ਨੂੰ ਗੋਲੀ ਮਾਰ ਲਈ। ਭਦਰਵਾਹ ਦੇ ਪੁਲਸ ਸੁਪਰਡੈਂਟ ਰਾਜ ਸਿੰਘ ਗੌਰੀਆ ਨੇ ਦੱਸਿਆ,''ਘਟਨਾ ਸਵੇਰੇ ਕਰੀਬ 7.30 ਵਜੇ ਹੋਈ ਅਤੇ ਏ.ਐੱਸ.ਆਈ. ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।'' 

ਉਨ੍ਹਾਂ ਨੇ ਦੱਸਿਆ ਕਿ ਭਦਰਵਾਹ ਥਾਣੇ 'ਚ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰ ਕੇ ਲਾਸ਼ ਸੀ.ਆਰ.ਪੀ.ਐੱਫ. ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਤੁਰੰਤ ਖ਼ੁਦਕੁਸ਼ੀ ਦਾ ਕਾਰਨ ਪਤਾ ਨਹੀਂ ਲੱਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਦਵਾਜ ਮੂਲ ਰੂਪ ਨਾਲ ਆਸਾਮ ਦੇ ਭਰਲੀਪੁਰ ਪਿੰਡ ਦੇ ਰਹਿਣ ਵਾਲੇ ਸਨ।


author

DIsha

Content Editor

Related News