ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ''ਚ ਮੁਕਾਬਲਾ, 2 ਅੱਤਵਾਦੀ ਢੇਰ

03/09/2020 1:58:36 PM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲੇ 'ਚ 2 ਅੱਤਵਾਦੀ ਢੇਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਲੇ ਕੁਝ ਹੋਰ ਅੱਤਵਾਦੀ ਇਲਾਕੇ 'ਚ ਲੁਕੇ ਹੋਏ ਹਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਇਕ ਇਸ ਮੁਕਾਬਲੇ 'ਚ ਸੁਰੱਖਿਆ ਕਰਮਚਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਸ਼ੋਪੀਆਂ ਇਲਾਕੇ 'ਚ ਮੁਕਾਬਲਾ ਹਾਲੇ ਜਾਰੀ ਹੈ।

PunjabKesariਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਨੇ ਦੱਖਣੀ ਕਸ਼ਮੀਰ ਦੇ ਰੇਬਾਨ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੇ ਇਕ ਤਲਾਸ਼ੀ ਦਲ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਫੋਰਸਾਂ ਨੇ ਮੂੰਹ ਤੋੜ ਜਵਾਬ ਦਿੱਤਾ ਅਤੇ ਮੁਕਾਬਲਾ ਸ਼ੁਰੂ ਹੋ ਗਿਆ।

PunjabKesariਸੂਤਰਾਂ ਨੇ ਦੱਸਿਆ ਕਿ ਇਲਾਕੇ 'ਚ ਹਾਲੇ ਵੀ ਇਕ ਅੱਤਵਾਦੀ ਲੁਕਿਆ ਹੋਇਆ ਹੈ। ਆਪਰੇਸ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸ਼ੋਪੀਆਂ 'ਚ ਇੰਟਰਨੈੱਟ ਬੰਦ ਕਰ ਦਿੱਤਾ ਹੈ ਤਾਂ ਕਿ ਕੋਈ ਅਫਵਾਹ ਨਾ ਫੈਲਾ ਸਕੇ। ਉਨ੍ਹਾਂ ਨੇ ਕਿਹਾ ਕਿ ਇਹ ਅੱਤਵਾਦੀ ਇਕ ਘਰ 'ਚ ਲੁਕੇ ਹੋਏ ਸਨ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਹਾਲੇ ਤੱਕ ਨਹੀਂ ਹੋਈ ਹੈ।


DIsha

Content Editor

Related News