ਸ਼ੋਪੀਆਂ ’ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਜਵਾਨ ਵੀ ਸ਼ਹੀਦ

08/02/2019 11:55:27 PM

ਸ੍ਰੀਨਗਰ— ਜੰਮੂ-ਕਸ਼ਮੀਰ ਦੇ ਸ਼ੋਪਿਆਂ ਜ਼ਿਲੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਾਲੇ ਸ਼ੁੱਕਰਵਾਰ ਨੂੰ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਸੈਨਾ ਨੇ ਇਹ ਜਾਣਕਾਰੀ ਦਿੱਤੀ।
ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ 'ਚ ਸ਼ੋਪਿਆਂ ਜ਼ਿਲੇ ਦੇ ਪੰਡੁਸ਼ਨ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ 'ਤੇ ਰਾਤ 'ਚ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ ਤਲਾਸ਼ੀ ਦਲ 'ਤੇ ਅੱਤਵਾਦੀਆਂ ਦੇ ਗੋਲੀਬਾਰੀ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।


ਸੈਨਾ ਦੇ ਅਧਿਕਾਰੀ ਨੇ ਦੱਸ਼ਿਆ ਕਿ ਸ਼ੋਪਿਆਂ ਦੇ ਮੇਮੇਂਦਰ ਇਲਾਕੇ ਦਾ ਰਹਿਣ ਵਾਲਾ ਜੀਨਤ-ਓਲ-ਇਸਲਾਮ ਨਾਮਕ ਇਕ ਅੱਤਵਾਦੀ ਪੰਡੁਸ਼ਨ ਅਭਿਆਨ 'ਚ ਮਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਅਭਿਆਨ ਦੌਰਾਨ ਇਕ ਜਵਾਨ ਵੀ ਸ਼ਹੀਦ ਹੋ ਗਿਆ। ਮੁਕਾਬਲੇ ਵਾਲੇ ਸਥਾਨ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਅਭਿਆਨ ਹੁਣ ਵੀ ਜਾਰੀ ਹੈ।


ਜ਼ਿਕਰਯੋਗ ਹੈ ਕਿ ਸੈਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ 'ਚ ਬੈਠੇ ਅੱਤਵਾਦੀ, ਕਸ਼ਮੀਰ ਘਾਟੀ 'ਚ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਰਚ ਰਹੇ ਹਨ, ਪਰ ਸੁਰੱਖਿਆ ਬਲ ਇਸ ਤਰ੍ਹਾਂ ਦੀ ਕਿਸੇ ਵੀ ਸਾਜਿਸ਼ ਨੂੰ ਫੇਲ ਕਰਨ ਦੇ ਲਈ ਪੂਰੀ ਤਰ੍ਹਾਂ ਤੋਂ ਮੁਸਤੈਦ ਹਨ।
 


satpal klair

Content Editor

Related News