ਜੰਮੂ-ਕਸ਼ਮੀਰ: ਪੁਲਵਾਮਾ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਜੈਸ਼ ਦੇ 2 ਅੱਤਵਾਦੀ ਢੇਰ

Monday, May 30, 2022 - 09:49 AM (IST)

ਜੰਮੂ-ਕਸ਼ਮੀਰ: ਪੁਲਵਾਮਾ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਜੈਸ਼ ਦੇ 2 ਅੱਤਵਾਦੀ ਢੇਰ

ਸ਼੍ਰੀਨਗਰ– ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਦਸਤਿਆਂ ਨਾਲ ਰਾਤ ਭਰ ਚਲੇ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਸੰਗਠਨ ਦੇ 2 ਅੱਤਵਾਦੀ ਮਾਰੇ ਗਏ। ਕਸ਼ਮੀਰ ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ’ਚ ਐਤਵਾਰ ਰਾਤ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਦਾ ਪਤਾ ਲਾਉਣ ਲਈ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਉੱਥੇ ਮੁਕਾਬਲਾ ਹੋਇਆ। 

ਪੁਲਸ ਮੁਤਾਬਕ ਸੋਮਵਾਰ ਨੂੰ ਮੁਕਾਬਲੇ ਦੌਰਾਨ 2 ਅੱਤਵਾਦੀ ਮਾਰੇ ਗਏ। ਕਸ਼ਮੀਰ ਖੇਤਰ ਦੇ ਪੁਲਸ ਜਨਰਲ ਡਾਇਰੈਕਟਰ ਵਿਜੇ ਕੁਮਾਰ ਨੇ ਐਤਵਾਰ ਰਾਤ ਦੱਸਿਆ ਕਿ ਜੈਸ਼-ਏ-ਮੁਹੰਮਦ ਦੋ ਦੋ ਅੱਤਵਾਦੀਆਂ ਅਤੇ ਸੁਰੱਖਿਆ ਦਸਤਿਆਂ ਵਿਚਾਲੇ ਮੁਕਾਬਲਾ ਜਾਰੀ ਹੈ। ਉਨ੍ਹਾਂ ਨੇ ਦੱਸਿਆ ਸੀ ਕਿ ਮੁਕਾਬਲੇ ’ਚ ਕਾਂਸਟੇਬਲ ਰਿਆਜ਼ ਅਹਿਮਦ ਦਾ ਕਾਤਲ ਵੀ ਸ਼ਾਮਲ ਹੈ। ਰਿਆਜ਼ ਅਹਿਮਦ ਦਾ 13 ਮਈ ਨੂੰ ਪੁਲਵਾਮਾ ’ਚ ਕਤਲ ਕਰ ਦਿੱਤਾ ਗਿਆ ਸੀ।


author

Tanu

Content Editor

Related News