ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

Monday, May 25, 2020 - 12:40 PM (IST)

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਅਨੁਸਾਰ ਜ਼ਿਲ੍ਹੇ ਦੇ ਖਉਰ ਹਾਜੀਪੋਰਾ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਮੁਹਿੰਮ ਸ਼ੁਰੂ ਕੀਤੀ। ਇਸੇ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ 'ਚ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਦਰਮਿਆਨ ਚੱਲੇ ਇਸ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਸੁਰੱਖਿਆ ਦਸਤਿਆਂ ਨੂੰ ਨੇੜਲੇ ਇਲਾਕਿਆਂ 'ਚ ਤਾਇਨਾਤ ਕੀਤਾ ਗਿਆ ਹੈ। ਇਸ ਵਿਚ ਗਲੀਆਂ 'ਚ ਉਤਰ ਆਏ ਬਹੁਤ ਸਾਰੇ ਪਿੰਡ ਵਾਸੀਆਂ, ਵਿਸ਼ੇਸ਼ ਕਰ ਕੇ ਨੌਜਵਾਨਾਂ ਦੀ ਉਸ ਸਮੇਂ ਸੁਰੱਖਿਆ ਫੋਰਸਾਂ ਨਾਲ ਝੜਪ ਹੋ ਗਈ। ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਉਨ੍ਹਾਂ ਨੂੰ ਮੁਕਾਬਲੇ ਵਾਲੀ ਜਗ੍ਹਾ ਵੱਲ ਵਧਣ ਤੋਂ ਰੋਕ ਦਿੱਤਾ।


author

DIsha

Content Editor

Related News