ਜੰਮੂ-ਕਸ਼ਮੀਰ ਦੇ ਸੋਪੋਰ 'ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

06/25/2020 11:18:27 AM

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ 'ਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਦੇ ਜਵਾਨਾਂ ਨੇ ਅੱਜ ਯਾਨੀ ਵੀਰਵਾਰ ਤੜਕੇ ਸੋਪੋਰ ਦੇ ਹਰਦਸ਼ਿਵਾ 'ਚ ਸਾਂਝੀ ਮੁਹਿੰਮ ਚਲਾਈ। ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰ ਕੇ ਸ਼ੱਕੀ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

PunjabKesariਸੁਰੱਖਿਆ ਦਸਤਿਆਂ ਦੀ ਜਵਾਬੀ ਕਾਰਵਾਈ ਦੇ ਨਾਲ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ 2 ਅੱਤਵਾਦੀ ਮਾਰੇ ਗਏ। ਅੰਤਿਮ ਰਿਪੋਰਟ ਮਿਲਣ ਤੱਕ ਤਲਾਸ਼ ਮੁਹਿੰਮ ਜਾਰੀ ਸੀ। ਉੱਤਰੀ ਕਸ਼ਮੀਰ 'ਚ ਕਈ ਮਹੀਨਿਆਂ ਬਾਅਦ ਇਹ ਪਹਿਲਾ ਮੁਕਾਬਲਾ ਹੋਇਆ ਹੈ। ਕਸ਼ਮੀਰ ਰੇਂਜ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਹਾਲ ਹੀ 'ਚ ਕਿਹਾ ਸੀ ਕਿ ਦੱਖਣੀ ਕਸ਼ਮੀਰ 'ਚ ਅੱਤਵਾਦੀਆਂ ਦੇ ਸਫ਼ਾਏ ਤੋਂ ਬਾਅਦ ਹੁਣ ਉੱਤਰੀ ਕਸ਼ਮੀਰ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਦੱਖਣੀ ਕਸ਼ਮੀਰ 'ਚ ਵੱਖ-ਵੱਖ ਮੁਹਿੰਮਾਂ 'ਚ 110 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ।


DIsha

Content Editor

Related News