ਇੰਜੀਨੀਅਰ ਰਾਸ਼ਿਦ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਕੀਤਾ ਸਰੰਡਰ

Monday, Oct 28, 2024 - 03:41 PM (IST)

ਨਵੀਂ ਦਿੱਲੀ (ਭਾਸ਼ਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਸ਼ੇਖ ਅਬਦੁੱਲ ਰਸ਼ੀਦ ਨੇ ਅੰਤਰਿਮ ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਦਿੱਲੀ 'ਚ ਤਿਹਾੜ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ। ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਦੀ ਇਕ ਅਦਾਲਤ ਨੇ ਅਵਾਮੀ ਇਤੇਹਾਦ ਪਾਰਟੀ ਦੇ ਆਗੂ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ, ਜਿਸ ਤੋਂ ਬਾਅਦ ਦੁਪਹਿਰ ਨੂੰ ਉਹ ਜੇਲ੍ਹ ਕੰਪਲੈਕਸ ਪਹੁੰਚੇ। ਅਦਾਲਤ ਨੇ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ 'ਤੇ ਆਦੇਸ਼ ਪਾਸ ਕਰਨਾ ਸੀ। ਰਾਸ਼ਿਦ ਨੂੰ ਅੱਤਵਾਦ ਵਿੱਤ ਪੋਸ਼ਣ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਐਡੀਸ਼ਨਲ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਲਈ ਇੰਜੀਨੀਅਰ ਰਾਸ਼ਿਦ ਦੇ ਨਾਂ ਨਾਲ ਮਸ਼ਹੂਰ ਸ਼ੇਖ ਅਬਦੁੱਲ ਰਾਸ਼ਿਦ ਨੂੰ 10 ਸਤੰਬਰ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। 

ਜੱਜ ਨੇ ਇਸ ਤੋਂ ਪਹਿਲੇ ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਆਦੇਸ਼ ਮੁਲਤਵੀ ਕਰ ਦਿੱਤਾ ਸੀ। ਜੱਜ ਨੇ ਰਾਸ਼ਿਦ ਦੇ ਪਿਤਾ ਦੀ ਸਿਹਤ ਦੇ ਆਧਾਰ 'ਤੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ 28 ਅਕਤੂਬਰ ਤੱਕ ਵਧਾ ਦਿੱਤੀ ਸੀ। ਐੱਨ.ਆਈ.ਏ. ਨੇ ਕਿਹਾ ਸੀ ਕਿ ਉਸ ਨੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰ ਲਈ ਹੈ ਅਤੇ ਉਹ ਦੋਸ਼ੀ ਦੇ ਪਿਤਾ ਦੀ ਸਿਹਤ ਸਥਿਤੀ ਕਾਰਨ ਜ਼ਮਾਨਤ ਪਟੀਸ਼ਨ ਦਾ ਵਿਰੋਧ ਨਹੀਂ ਕਰ ਰਹੀ ਹੈ। ਰਾਸ਼ਿਦ 2017 ਦੇ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਦੇ ਅਧੀਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ 2019 ਤੋਂ ਤਿਹਾੜ ਜੇਲ੍ਹ 'ਚ ਸੀ। ਜੰਮੂ ਕਸ਼ਮੀਰ ਦੀਆਂ 90 ਮੈਂਬਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨ ਕੀਤੇ ਗਏ ਸਨ, ਜਿਸ 'ਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਨੇ 48 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News