ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਜਗਨਮੋਹਨ ਦਾ ਦਿਹਾਂਤ, PM ਮੋਦੀ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

Tuesday, May 04, 2021 - 11:14 AM (IST)

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਜਗਨਮੋਹਨ ਦਾ ਦਿਹਾਂਤ, PM ਮੋਦੀ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

ਜੰਮੂ/ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਅਤੇ ਜੰਮੂ ਕਸ਼ਮੀਰ ਦੇ ਰਾਜਪਾਲ ਰਹੇ ਜਗਨਮੋਹਨ (93) ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਲੋਕਾਂ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕੀਤਾ,''ਜਗਨਮੋਹਨ ਜੀ ਦਾ ਦਿਹਾਂਤ ਸਾਡੇ ਰਾਸ਼ਟਰ ਲਈ ਇਕ ਬਹੁਤ ਵੱਡਾ ਨੁਕਸਾਨ ਹੈ। ਉਹ ਇਕ ਕੁਸ਼ਲ ਪ੍ਰਸ਼ਾਸਕ ਅਤੇ ਪ੍ਰਮੁੱਖ ਵਿਦਵਾਨ ਸਨ। ਉਨ੍ਹਾਂ ਨੇ ਦੇਸ਼ ਦੀ ਬਿਹਤਰੀ ਲਈ ਹਮੇਸ਼ਾ ਕੰਮ ਕੀਤਾ। ਬਤੌਰ ਮੰਤਰੀ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਨੀਤੀਆਂ ਬਣੀਆਂ। ਪਰਿਵਾਰ ਦੇ ਮੈਂਬਰਾਂ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਹਮਦਰਦੀ ਹੈ।'' 

PunjabKesariਜਗਮੋਹਨ ਨੇ ਬਤੌਰ ਨੌਕਰਸ਼ਾਹ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਉਨ੍ਹਾਂ ਨੂੰ ਸਖ਼ਤ ਅਤੇ ਕੁਸ਼ਲ ਪ੍ਰਸ਼ਾਸਕ ਦੇ ਰੂਪ 'ਚ ਦੇਖਿਆ ਜਾਂਦਾ ਸੀ। ਉਨ੍ਹਾਂ ਨੇ ਦਿੱਲੀ ਦੇ ਉੱਪ ਰਾਜਪਾਲ ਦੇ ਰੂਪ ' ਚ ਵੀ ਕੰਮ ਕੀਤਾ। ਸਾਲ 1984 'ਚ ਉਨ੍ਹਾਂ ਨੂੰ ਜੰਮੂ ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਉਨ੍ਹਾਂ ਦੇ ਦਿਹਾਂਤ 'ਤੇ ਸੋਗ ਜਤਾਇਆ ਅਤੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਦੇ ਰੂਪ 'ਚ ਉਨ੍ਹਾਂ ਦੇ ਕਾਰਜਕਾਲ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

PunjabKesari


author

DIsha

Content Editor

Related News