ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣਾ ਕਾਂਗਰਸ ਤੇ ''ਭਾਰਤ'' ਗਠਜੋੜ ਦੀ ਤਰਜੀਹ: ਰਾਹੁਲ
Thursday, Aug 22, 2024 - 02:16 PM (IST)
ਸ੍ਰੀਨਗਰ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਅਤੇ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' ('ਇੰਡੀਆ') ਦੀ ਤਰਜੀਹ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਟੀਚਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰ ਵਾਪਸ ਮਿਲਣ।
ਇਹ ਵੀ ਪੜ੍ਹੋ - ਰਿਟਾਇਰਡ ਫੌਜੀ ਨੇ ਸ਼ਰਾਬ ਪੀ ਪੁੱਤਰ ਨੂੰ ਮਾਰੀ ਗੋਲੀ, ਹੋਈ ਮੌਤ, ਵਜ੍ਹਾ ਸੁਣ ਹੋ ਜਾਵੋਗੇ ਹੈਰਾਨ
ਉਨ੍ਹਾਂ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, “ਕਾਂਗਰਸ ਪਾਰਟੀ ਅਤੇ 'ਇੰਡੀਆ' ਦੀ ਤਰਜੀਹ ਹੈ ਕਿ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਸਾਨੂੰ ਉਮੀਦ ਸੀ ਕਿ ਚੋਣਾਂ ਤੋਂ ਪਹਿਲਾਂ ਅਜਿਹਾ ਹੋ ਜਾਵੇਗਾ, ਪਰ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਸਾਨੂੰ ਆਸ ਹੈ ਕਿ ਜਲਦੀ ਤੋਂ ਜਲਦੀ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਅਧਿਕਾਰ (ਜਮਹੂਰੀ ਅਧਿਕਾਰ) ਬਹਾਲ ਕੀਤੇ ਜਾਣਗੇ।'' ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਕੋਈ ਸੂਬਾ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ।
ਇਹ ਵੀ ਪੜ੍ਹੋ - ਪੁਲਸ ਦਾ ਇਹ SP ਅਫ਼ਸਰ ਬਣਿਆ 'ਸਿੰਘਮ', ਵੀਡੀਓ ਦੇਖ ਹਰ ਕੋਈ ਕਰ ਰਿਹਾ ਸਿਫ਼ਤਾਂ
ਰਾਹੁਲ ਗਾਂਧੀ ਨੇ ਕਿਹਾ, ''ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਕੇਂਦਰ ਸ਼ਾਸਿਤ ਪ੍ਰਦੇਸ਼ ਰਾਜ ਬਣ ਗਏ ਪਰ ਇਹ ਪਹਿਲੀ ਵਾਰ ਹੈ ਜਦੋਂ ਕੋਈ ਰਾਜ ਕੇਂਦਰ ਸ਼ਾਸਤ ਪ੍ਰਦੇਸ਼ ਬਣਿਆ ਹੈ। ਇਸ ਲਈ ਅਸੀਂ ਆਪਣੇ (ਲੋਕ ਸਭਾ ਚੋਣ) ਮੈਨੀਫੈਸਟੋ ਵਿੱਚ ਸਪੱਸ਼ਟ ਕੀਤਾ ਸੀ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰ ਵਾਪਸ ਦਿਵਾਉਣਾ ਸਾਡੀ ਤਰਜੀਹ ਹੈ।'' ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਹਨਾਂ ਦਾ ਇਥੇ ਆਉਣਾ ਸਨਮਾਨ ਦੀ ਗੱਲ ਹੈ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਉਨ੍ਹਾਂ ਦਾ ਡੂੰਘਾ ਰਿਸ਼ਤਾ ਹੈ।
ਇਹ ਵੀ ਪੜ੍ਹੋ - ਫੈਕਟਰੀ 'ਚ ਵੱਡਾ ਧਮਾਕਾ, ਦਰਜਨਾਂ ਕਰਮਚਾਰੀ ਫਸੇ, ਹੁਣ ਤੱਕ ਮਿਲੀਆਂ 4 ਲਾਸ਼ਾਂ
ਉਨ੍ਹਾਂ ਕਿਹਾ, ''ਜੰਮੂ-ਕਸ਼ਮੀਰ ਦੇ ਲੋਕਾਂ ਲਈ ਮੇਰਾ ਸੰਦੇਸ਼ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਤੁਹਾਡੇ ਨਾਲ ਹੈ। ਅਸੀਂ ਸਮਝਦੇ ਹਾਂ ਕਿ ਤੁਸੀਂ ਬਹੁਤ ਔਖੇ ਸਮੇਂ ਵਿੱਚੋਂ ਗੁਜ਼ਰ ਰਹੇ ਹੋ। ਅਸੀਂ ਮੁਸ਼ਕਲ ਸਮੇਂ ਅਤੇ ਹਿੰਸਾ ਨੂੰ ਖ਼ਤਮ ਕਰਨਾ ਚਾਹੁੰਦੇ ਹਾਂ। ਜਿਵੇਂ ਮੈਂ 'ਭਾਰਤ ਜੋੜੋ ਯਾਤਰਾ' ਵਿੱਚ ਕਿਹਾ ਸੀ - ਅਸੀਂ ਸਤਿਕਾਰ ਅਤੇ ਭਾਈਚਾਰੇ ਨਾਲ "ਨਫ਼ਰਤ ਦੇ ਬਾਜ਼ਾਰ ਵਿੱਚ ਪਿਆਰ ਦੀ ਦੁਕਾਨ" ਖੋਲ੍ਹਣਾ ਚਾਹੁੰਦੇ ਹਾਂ।'' ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਤਿੰਨ ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਸਾਲ 2019 'ਚ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖ਼ਤਮ ਕਰਨ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8