ਮਾਸਟਰਮਾਈਂਡ ਅੱਤਵਾਦੀ ਨੂੰ ਮਾਰਨ ''ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਫੌਜ ਦੀ ਕੀਤੀ ਪ੍ਰਸ਼ੰਸਾ

02/19/2019 5:11:48 PM

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਪੁਲਵਾਮਾ ਵਿਚ ਸੀ. ਆਰ. ਪੀ. ਐੱਫ. ਕਾਫਿਲੇ 'ਤੇ ਹੋਏ ਹਮਲੇ ਦੇ ਸਾਜਿਸ਼ਕਰਤਾ ਸਮੇਤ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਢੇਰ ਕਰਨ ਦੀ ਸੁਰੱਖਿਆ ਫੋਰਸ ਦੇ ਜਵਾਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰ ਲਈ ਇਹ ਮਾਣ ਦੀ ਗੱਲ ਹੈ ਕਿ ਅੱਤਵਾਦ ਰੋਕੂ ਮੁਹਿੰਮ ਦਾ ਸੀਨੀਅਰ ਅਧਿਕਾਰੀ ਖੁਦ ਅਗਵਾਈ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਮਗਰੋਂ ਪੁਲਵਾਮਾ ਜ਼ਿਲੇ ਦੇ ਪਿੰਗਲਾਨਾ ਪਿੰਡ 'ਚ ਸੋਮਵਾਰ ਨੂੰ 16 ਘੰਟੇ ਚਲੇ ਮੁਕਾਬਲੇ 'ਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ 14 ਫਰਵਰੀ ਯਾਨੀ ਕਿ ਵੀਰਵਾਰ ਨੂੰ ਸੀ. ਆਰ. ਪੀ. ਐੱਫ. ਕਾਫਿਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। 

ਇਸ ਹਮਲੇ ਮਗਰੋਂ ਪੁਲਵਾਮਾ ਜ਼ਿਲੇ 'ਚ ਹੀ ਸੋਮਵਾਰ ਤੜਕਸਾਰ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਇਕ ਮੇਜਰ ਸਮੇਤ ਫੌਜ ਦੇ 4 ਜਵਾਨ ਸ਼ਹੀਦ ਹੋ ਗਏ ਸਨ। ਰਾਜਪਾਲ ਨੇ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਰਾਜਪਾਲ ਨੇ ਇਸ ਮੁਹਿੰਮ 'ਚ ਜ਼ਖਮੀ ਹੋਏ ਬ੍ਰਿਗੇਡੀਅਰ ਹਰਬੀਰ ਸਿੰਘ ਅਤੇ ਪੁਲਸ ਡਿਪਟੀ ਕਮਿਸ਼ਨਰ (ਦੱਖਣੀ ਕਸ਼ਮੀਰ) ਅਮਿਤ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਰਾਜਪਾਲ ਨੇ ਵਿਸ਼ੇਸ਼ ਤੌਰ 'ਤੇ ਬ੍ਰਿਗੇਡੀਅਰ ਸਿੰਘ ਦੀ ਵੀ ਪ੍ਰਸ਼ੰਸਾ ਕੀਤੀ, ਜੋ ਇਸ ਮੁਹਿੰਮ ਦੀ ਅਗਵਾਈ ਕਰਨ ਲਈ ਛੁੱਟੀਆਂ 'ਤੇ ਗਏ ਹੋਣ ਦੇ ਬਾਵਜੂਦ ਡਿਊਟੀ 'ਤੇ ਆਏ ਸਨ।


Tanu

Content Editor

Related News