ਲਸ਼ਕਰ ਦੇ ਇਕ ਅੱਤਵਾਦੀ ਸਣੇ 2 ਲੋਕ ਗ੍ਰਿਫ਼ਤਾਰ

Monday, Nov 18, 2024 - 04:58 PM (IST)

ਲਸ਼ਕਰ ਦੇ ਇਕ ਅੱਤਵਾਦੀ ਸਣੇ 2 ਲੋਕ ਗ੍ਰਿਫ਼ਤਾਰ

ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅਤੇ ਬਾਰਾਮੂਲਾ ਜ਼ਿਲ੍ਹਿਆਂ 'ਚ 2 ਵੱਖ-ਵੱਖ ਮੁਹਿੰਮਾਂ ਵਿਚ ਸੁਰੱਖਿਆ ਫੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਅਤੇ ਅੱਤਵਾਦੀਆਂ ਲਈ ਕੰਮ ਕਰਨ ਵਾਲੇ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਪੁਲਸ ਬੁਲਾਰੇ ਨੇ ਕਿਹਾ,"ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ 'ਚ ਪੁਲਸ ਨੇ ਸੁਰੱਖਿਆ ਫ਼ੋਰਸਾਂ ਨਾਲ ਮਿਲ ਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ 'ਚੋਂ ਅਪਰਾਧਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।" ਬੁਲਾਰੇ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਫੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਨਾਲ ਮਿਲ ਕੇ ਲਸ਼ਕਰ ਦੇ ਇਸ ਅੱਤਵਾਦੀ ਨੂੰ ਤਰਾਲ ਥਾਣਾ ਖੇਤਰ ਦੇ ਪਿੰਗਲੀਸ਼ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!

ਉਨ੍ਹਾਂ ਨੇ ਕਿਹਾ,''ਅੱਤਵਾਦੀ ਦੀ ਪਛਾਣ ਇਰਸ਼ਾਦ ਅਹਿਮਦ ਚੋਪਨ ਵਜੋਂ ਹੋਈ ਹੈ, ਜੋ ਕਿ ਲੁਰਗਾਮ ਤਰਾਲ ਦਾ ਰਹਿਣ ਵਾਲਾ ਹੈ। ਉਸ ਕੋਲੋਂ ਇਕ ਪਿਸਤੌਲ, 18 ਗੋਲੀਆਂ ਅਤੇ 2 ਮੈਗਜ਼ੀਨ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।'' ਬੁਲਾਰੇ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਚੋਪਨ ਦੱਖਣੀ ਕਸ਼ਮੀਰ ਖੇਤਰ ਵਿਚ ਕਈ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ 24 ਅਕਤੂਬਰ ਨੂੰ ਗ਼ੈਰ-ਸਥਾਨਕ ਮਜ਼ਦੂਰ ਸ਼ੁਭਮ ਕੁਮਾਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਸ਼ਾਮਲ ਸੀ। ਇਕ ਹੋਰ ਆਪਰੇਸ਼ਨ ਵਿਚ ਅੱਤਵਾਦੀਆਂ ਲਈ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਬਾਰਾਮੂਲਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਰਹਿਣ ਵਾਲੇ ਸ਼ੌਕਤ ਅਹਿਮਦ ਭੱਟ ਨੂੰ ਐਤਵਾਰ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਜੰਬਜਪੋਰਾ-ਬਿਨਰ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਅਨੁਸਾਰ ਭੱਟ ਕੋਲੋਂ ਇਕ ਏ.ਕੇ. ਰਾਈਫਲ, ਇਕ ਮੈਗਜ਼ੀਨ ਅਤੇ ਕੁਝ ਗੋਲੀਆਂ ਬਰਾਮਦ ਹੋਈਆਂ ਹਨ। ਕਥਿਤ ਤੌਰ 'ਤੇ ਉਹ ਪਿਛਲੇ ਹਫ਼ਤੇ ਕੁਲਗਾਮ ਦੇ ਡੀਐੱਚ ਪੋਰਾ ਖੇਤਰ ਦੇ ਨਾਗਨਾਡ ਪਿੰਡ ਤੋਂ ਲਾਪਤਾ ਹੋ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News