ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪਹਿਲਗਾਮ ਹਮਲੇ ''ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

Monday, Apr 28, 2025 - 11:25 AM (IST)

ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪਹਿਲਗਾਮ ਹਮਲੇ ''ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਜੰਮੂ- ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਸੋਮਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ 26 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਰੱਖਿਆ। ਜਿਵੇਂ ਹੀ ਸਦਨ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ, ਵਿਧਾਨ ਸਭਾ ਸਪੀਕਰ ਅਬਦੁਲ ਰਹੀਮ ਰਾਠੇਰ ਨੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਨਿਰਦੋਸ਼ ਸੈਲਾਨੀਆਂ ਦੇ ਕਤਲ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ,"ਅਸੀਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਉਨ੍ਹਾਂ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।"

ਇਹ ਵੀ ਪੜ੍ਹੋ : ਭਾਰਤ ਸਰਕਾਰ ਦਾ ਵੱਡਾ ਐਕਸ਼ਨ, 16 ਪਾਕਿਸਤਾਨੀ Youtube ਚੈਨਲ ਕਰ 'ਤੇ ਬੈਨ

ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ ਕਿ ਸਦਨ ਇਸ ਹਮਲੇ 'ਚ ਮਾਰੇ ਗਏ ਲੋਕਾਂ ਦੇ ਸਨਮਾਨ 'ਚ 2 ਮਿੰਟ ਦਾ ਮੌਨ ਰੱਖੇਗਾ। ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਸਰਕਾਰ ਵੱਲੋਂ ਇਕ ਮਤਾ ਪੇਸ਼ ਕੀਤਾ, ਜਿਸ 'ਚ ਸੈਲਾਨੀਆਂ 'ਤੇ ਹੋਏ ਬੇਰਹਿਮ ਅਤੇ ਅਣਮਨੁੱਖੀ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਦੇ ਉੱਪਰੀ ਇਲਾਕਿਆਂ 'ਚ 'ਮਿੰਨੀ ਸਵਿਟਜ਼ਰਲੈਂਡ' ਵਜੋਂ ਜਾਣੇ ਜਾਂਦੇ ਇਕ ਸੈਰ-ਸਪਾਟਾ ਸਥਾਨ ਬੈਸਰਨ 'ਚ ਗੋਲੀਬਾਰੀ ਕੀਤੀ, ਜਿਸ ਵਿੱਚ 26 ਲੋਕ ਮਾਰੇ ਗਏ। ਮ੍ਰਿਤਕਾਂ 'ਚੋਂ ਜ਼ਿਆਦਾਤਰ ਦੂਜੇ ਰਾਜਾਂ ਤੋਂ ਆਏ ਸੈਲਾਨੀ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News