ਜੰਮੂ ਕਸ਼ਮੀਰ ''ਚ LoC ਨੇੜੇ ਗੋਲੀਬਾਰੀ, ਇਕ ਜਵਾਨ ਜ਼ਖ਼ਮੀ
Wednesday, Mar 12, 2025 - 01:16 PM (IST)

ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਨੇੜੇ ਗੋਲੀਬਾਰੀ 'ਚ ਬੁੱਧਵਾਰ ਨੂੰ ਇਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਫ਼ੌਜੀ ਨੌਸ਼ਹਿਰਾ ਸੈਕਟਰ ਦੇ ਕਲਸੀਆਂ ਇਲਾਕੇ 'ਚ ਮੋਹਰੀ ਚੌਕੀ 'ਤੇ ਤਾਇਨਾਤ ਸੀ, ਉਦੋਂ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ 'ਚ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਫ਼ੌਜੀ ਨੂੰ ਇਲਾਜ ਦਿੱਤਾ ਗਿਆ ਅਤੇ ਫਿਰ ਵਿਸ਼ੇਸ਼ ਇਲਾਜ ਲਈ ਉਸ ਨੂੰ ਊਧਮਪੁਰ ਦੇ ਫ਼ੌਜ ਹਸਪਤਾਲ ਲਿਜਾਇਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੇਰੇ ਲਗਭਗ 6 ਵਜੇ ਇਲਾਕੇ 'ਚ ਸਰਹੱਦ ਰੇਖਾ (ਜ਼ੀਰੋ ਲਾਈਨ) 'ਤੇ ਵਿਸਫ਼ੋਟ ਦੀ ਵੀ ਖ਼ਬਰ ਮਿਲੀ, ਜਿਸ ਤੋਂ ਬਾਅਦ ਤਿੰਨ ਰਾਊਂਡ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਵਿਸਫ਼ੋਟ 'ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਖ਼ਬਰ ਨਹੀਂ ਹੈ, ਹਾਲਾਂਕਿ ਵਿਸਫ਼ੋਟ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8