ਰਾਮਬਨ ਜ਼ਿਲ੍ਹੇ ''ਚ ਜ਼ਮੀਨ ਖਿਸਕਣ ਤੋਂ ਬਾਅਦ ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਆਵਾਜਾਈ ਲਈ ਬੰਦ

10/17/2023 1:29:08 PM

ਰਾਮਬਨ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਹੋਣ ਤੋਂ ਬਾਅਦ ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਮੰਗਲਵਾਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ, ਜਿਸ ਨਾਲ 200 ਤੋਂ ਵੱਧ ਵਾਹਨ ਉੱਥੇ ਫਸ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉੱਚਾਈ ਵਾਲੇ ਇਲਾਕੇ 'ਚ ਬਰਫ਼ਬਾਰੀ ਅਤੇ ਜੰਮੂ ਖੇਤਰ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਦਾ ਸਿਲਸਿਲਾ ਦੂਜੇ ਦਿਨ ਵੀ ਜਾਰੀ ਰਹਿਣ ਕਾਰਨ ਇੱਥੇ ਸ਼ੀਤ ਲਹਿਰ ਦੀ ਸਥਿਤੀ ਪੈਦਾ ਹੋ ਗਈ। ਉਨ੍ਹਾਂ ਦੱਸਿਆ ਕਿ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਇਕਮਾਤਰ 270 ਕਿਲੋਮੀਟਰ ਲੰਬਾ ਰਾਜਮਾਰਗ ਕੈਫੇਟੇਰੀਆ ਮੋੜ ਖੇਤਰ ਦੇ ਦਲਵਾਸ ਅਤੇ ਮੇਹਦ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਹੋਣ ਨਾਲ ਅਤੇ ਰਾਮਬਨ ਜ਼ਿਲ੍ਹੇ ਦੇ ਤ੍ਰਿਸ਼ੂਲ ਮੋੜ ਇਲਾਕੇ 'ਚ ਪੱਥਰ ਡਿੱਗਣ ਨਾਲ ਬੰਦ ਹੋ ਗਿਆ ਸੀ।

ਇਹ ਵੀ ਪੜ੍ਹੋ : ਕੇਜਰੀਵਾਲ ਨੇ PM ਮੋਦੀ 'ਤੇ ਲਗਾਇਆ ਝੂਠੇ ਮਾਮਲਿਆਂ 'ਚ ਫਸਾਉਣ ਦਾ ਦੋਸ਼

ਅਧਿਕਾਰੀ ਨੇ ਦੱਸਿਆ ਕਿ ਰਸਤੇ ਦੀ ਸਫ਼ਾਈ ਕਰ ਕੇ ਮਲਬਾ ਹਟਾਉਣ ਦਾ ਕੰਮ ਜਾਰੀ ਹੈ ਪਰ ਭਾਰੀ ਮੀਂਹ ਕਾਰਨ ਇਸ 'ਚ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਸ਼ਮੀਰ ਘਾਟੀ 'ਚ ਸ਼ੋਪੀਆਂ ਨੂੰ ਪੁੰਛ ਨਾਲ ਜੋੜਨ ਵਾਲੀ ਮੁਗਲ ਰੋਡ ਲਗਾਤਾਰ ਦੂਜੇ ਦਿਨ ਬਰਫ਼ਬਾਰੀ ਕਾਰਨ ਆਵਾਜਾਈ ਲਈ ਬੰਦ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀਰ ਦੀ ਗਲੀ ਇਲਾਕੇ 'ਚ ਭਾਰੀ ਬਰਫ਼ਬਾਰੀ ਕਾਰਨ ਮੁਗਲ ਰੋਡ ਬੰਦ ਹੋ ਗਿਆ ਹੈ। ਇਕ ਬੁਲਾਰੇ ਨੇ ਕਿਹਾ,''ਸੋਮਵਾਰ ਤੋਂ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਰਾਮਬਨ 'ਚ ਸਾਰੇ ਸਕੂਲ ਅੱਜ ਬੰਦ ਰਹਿਣਗੇ।'' ਉਨ੍ਹਾਂ ਕਿਹਾ ਕਿ ਜੇਕਰ ਕੋਈ ਪ੍ਰੀਖਿਆ ਹੈ ਤਾਂ ਉਸ ਦਾ ਆਯੋਜਨ ਤੈਅ ਤਾਰੀਖ਼ ਅਨੁਸਾਰ ਹੀ ਹੋਵੇਗਾ। ਮੌਸਮ ਵਿਭਾਗ ਨੇ ਕਿਹਾ ਕਿ ਕੁਝ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਜਾਰੀ ਰਹਿ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha