ਕਸ਼ਮੀਰੀਆਂ ਨੂੰ ਪਰੇਸ਼ਾਨ ਕੀਤੇ ਜਾਣ ਦੀਆਂ ਘਟਨਾਵਾਂ ਨੂੰ ਲੈਕੇ ਸੂਬਾ ਸਰਕਾਰ ਦੇ ਸੰਪਰਕ 'ਚ ਹਾਂ : ਉਮਰ ਅਬਦੁੱਲਾ
Thursday, Apr 24, 2025 - 12:26 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਦੇ ਸੰਪਰਕ ਵਿੱਚ ਹੈ ਜਿੱਥੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀਆਂ ਨੂੰ ਕਥਿਤ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਬਦੁੱਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ,"ਜੰਮੂ-ਕਸ਼ਮੀਰ ਸਰਕਾਰ ਉਨ੍ਹਾਂ ਰਾਜਾਂ ਦੀਆਂ ਸਰਕਾਰਾਂ ਦੇ ਸੰਪਰਕ 'ਚ ਹੈ ਜਿੱਥੋਂ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ। ਮੈਂ ਇਨ੍ਹਾਂ ਰਾਜਾਂ ਦੇ ਆਪਣੇ ਹਮਰੁਤਬਾ ਮੁੱਖ ਮੰਤਰੀਆਂ ਦੇ ਸੰਪਰਕ 'ਚ ਵੀ ਹਾਂ ਅਤੇ ਉਨ੍ਹਾਂ ਨੂੰ ਵਾਧੂ ਸਾਵਧਾਨੀ ਵਰਤਣ ਦੀ ਬੇਨਤੀ ਕੀਤੀ ਹੈ।"
ਇਹ ਵੀ ਪੜ੍ਹੋ : ਸਿਰਫ਼ ਪੁਰਸ਼ ਹੀ ਕਿਉਂ? ਪਹਿਲਗਾਮ ਹਮਲੇ 'ਚ ਔਰਤਾਂ ਨੂੰ ਬਖਸ਼ਿਆ! ਦੇਖੋ 26 ਮ੍ਰਿਤਕਾਂ ਦੀ ਪੂਰੀ Detail
ਉਨ੍ਹਾਂ ਨੇ ਸੱਤਾਧਾਰੀ ਨੈਸ਼ਨਲ ਕਾਨਫਰੰਸ ਦੇ ਬੁਲਾਰੇ ਇਮਰਾਨ ਨਬੀ ਡਾਰ ਦੀ ਉਸ 'ਪੋਸਟ' 'ਤੇ ਕਰਾਰ ਜਵਾਬ ਦਿੰਦੇ ਹੋਏ ਇਹ ਟਿੱਪਣੀ ਕੀਤੀ, ਜਿਸ 'ਚ ਉਨ੍ਹਾਂ ਨੇ ਕਸ਼ਮੀਰੀਆਂ ਨੂੰ ਪਰੇਸ਼ਾਨ ਕੀਤੇ ਜਾਣ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਅਬਦੁੱਲਾ ਤੋਂ ਦਖ਼ਲਅੰਦਾਜੀ ਕਰਨ ਦੀ ਅਪੀਲ ਕੀਤੀ ਸੀ। ਡਾਰ ਨੇ 'ਐਕਸ' 'ਤੇ ਲਿਖਿਆ,''ਦੇਸ਼ ਭਰ 'ਚ ਕਸ਼ਮੀਰੀ ਵਿਦਿਆਰਥੀਆਂ ਦੇ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਹੋਣ ਸੰਬੰਧੀ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੇ ਕੀਤੇ ਜਾ ਰਹੇ ਹਨ। ਮੈਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਉਹ ਤੁਰੰਤ ਦਖ਼ਲਅੰਦਾਜੀ ਕਰਨ ਅਤੇ ਦੇਸ਼ ਭਰ 'ਚ ਆਪਣੇ ਹਮਰੁਤਬਾ ਨਾਲ ਗੱਲ ਕਰਨ।'' ਦੱਸਣਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ ਮੰਗਲਵਾਰ ਦੁਪਹਿਰ ਨੂੰ ਹੋਏ ਇੱਕ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ, ਜਿਨ੍ਹਾਂ 'ਚ ਜ਼ਿਆਦਾਤਰ ਸੈਲਾਨੀ ਸਨ। ਇਹ 2019 'ਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰ 'ਚ ਸਭ ਤੋਂ ਵੱਡਾ ਹਮਲਾ ਹੈ। ਪੁਲਵਾਮਾ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8