ਪਹਿਲਗਾਮ ਹਮਲਾ : PM ਮੋਦੀ ਨੇ 24 ਅਪ੍ਰੈਲ ਦਾ ਕਾਨਪੁਰ ਦੌਰਾ ਕੀਤਾ ਰੱਦ
Wednesday, Apr 23, 2025 - 03:24 PM (IST)

ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀਰਵਾਰ ਨੂੰ ਕਾਨਪੁਰ ਦਾ ਪ੍ਰਸਤਾਵਿਤ ਦੌਰਾ ਰੱਦ ਕਰ ਦਿੱਤਾ ਗਿਆ ਹੈ। ਇਸ ਦੌਰੇ ਦੌਰਾਨ ਉਹ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ 24 ਅਪ੍ਰੈਲ ਨੂੰ ਕਾਨਪੁਰ ਆਉਣ ਵਾਲੇ ਸਨ, ਜਿੱਥੇ ਉਹ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਵਾਲੇ ਸਨ। ਅਧਿਕਾਰੀਆਂ ਨੇ ਕਿਹਾ ਕਿ ਮੰਗਲਵਾਰ ਦੇ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਇਸ ਹਮਲੇ 'ਚ ਕਾਨਪੁਰ ਨਿਵਾਸੀ ਸ਼ੁਭਮ ਦਿਵੇਦੀ ਦੀ ਵੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ 'ਚ, ਕਾਨਪੁਰ 'ਚ ਕਿਸੇ ਵੀ ਤਰ੍ਹਾਂ ਦੇ ਜਸ਼ਨ ਜਾਂ ਰਸਮੀ ਜਨਤਕ ਪ੍ਰੋਗਰਾਮ ਨੂੰ ਮੁਲਤਵੀ ਕਰਨਾ ਉਚਿਤ ਸਮਝਿਆ ਗਿਆ। ਪਹਿਲਗਾਮ 'ਚ ਮਾਰੇ ਗਏ ਲੋਕਾਂ 'ਚ ਕਾਨਪੁਰ ਦਾ 31 ਸਾਲਾ ਕਾਰੋਬਾਰੀ ਸ਼ੁਭਮ ਦਿਵੇਦੀ ਵੀ ਸ਼ਾਮਲ ਸੀ। ਉਨ੍ਹਾਂ ਦਾ ਵਿਆਹ 2 ਮਹੀਨੇ ਪਹਿਲਾਂ 12 ਫਰਵਰੀ ਨੂੰ ਹੋਇਆ ਸੀ। ਦੱਖਣੀ ਕਸ਼ਮੀਰ ਦੇ ਪਹਿਲਗਾਮ 'ਚ 'ਮਿੰਨੀ ਸਵਿਟਜ਼ਰਲੈਂਡ' ਵਜੋਂ ਜਾਣੇ ਜਾਂਦੇ ਇਕ ਸੈਰ-ਸਪਾਟਾ ਸਥਾਨ 'ਤੇ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ 'ਪੰਚਾਇਤੀ ਰਾਜ ਦਿਵਸ' ਦੇ ਮੌਕੇ 'ਤੇ ਬਿਹਾਰ ਦੇ ਮਧੂਬਨੀ 'ਚ ਇੱਕ ਪਹਿਲਾਂ ਤੋਂ ਨਿਰਧਾਰਤ ਸਰਕਾਰੀ ਪ੍ਰੋਗਰਾਮ 'ਚ ਸ਼ਾਮਲ ਹੋਣਗੇ, ਜਿਸ 'ਚ ਦੇਸ਼ ਭਰ ਦੇ ਲੋਕ ਵੀਡੀਓ ਕਾਨਫਰੰਸ ਰਾਹੀਂ ਵੀ ਸ਼ਾਮਲ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8