ਇਸ ਸਾਲ 93 ਲੱਖ ਸ਼ਰਧਾਲੂਆਂ ਨੇ ਮਾਤਾ ਵੈਸ਼ਣੋ ਦੇਵੀ ਦੇ ਕੀਤੇ ਦਰਸ਼ਨ
Friday, Dec 27, 2024 - 12:57 PM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਸ਼ਹਿਰ ਦੀ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨਾਂ ਲਈ ਇਸ ਸਾਲ 93 ਲੱਖ ਤੋਂ ਵੱਧ ਸ਼ਰਧਾਲੂ ਆਏ ਹਨ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅੰਸ਼ੁਲ ਗਰਗ ਨੇ ਸ਼ੁੱਕਰਵਾਰ ਨੂੰ 'ਐਕਸ' 'ਤੇ ਲਿਖਿਆ,"ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਸ਼ਹਿਰ ਦੇ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਨੂੰ 93 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ।''
ਉਨ੍ਹਾਂ ਦੱਸਿਆ ਕਿ ਸ਼ਰਾਈਨ ਬੋਰਡ ਵੱਲੋਂ ਕਟੜਾ ਰੇਲਵੇ ਸਟੇਸ਼ਨ, ਬਾਨਗੰਗਾ ਅਤੇ ਤਾਰਾਕੋਟ ਵਿਖੇ ਵਿਸ਼ੇਸ਼ ਲੰਗਰ ਲਗਾਏ ਗਏ ਹਨ, ਜਿਨ੍ਹਾਂ 'ਚ ਸ਼ਰਧਾਲੂਆਂ ਨੂੰ ਚਾਹ ਅਤੇ ਦੁੱਧ ਦਾ ਲੰਗਰ ਛਕਾਇਆ ਜਾ ਰਿਹਾ ਹੈ। ਸੀਈਓ ਨੇ ਪਹਿਲਾਂ ਕਿਹਾ ਸੀ ਕਿ 2023 'ਚ 95 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਤੀਰਥ ਸਥਾਨ ਦਾ ਦੌਰਾ ਕੀਤਾ ਸੀ ਅਤੇ ਲਗਾਤਾਰ ਤੀਜੇ ਸਾਲ ਭਗਤਾਂ ਦੀ ਗਿਣਤੀ (ਮੰਦਰ ਪਹੁੰਚਣ ਵਾਲੇ) 90 ਲੱਖ ਤੋਂ ਵੱਧ ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8