PoK ਤੋਂ ਭਾਰਤ ''ਚ ਅੱਤਵਾਦੀ ਗਤੀਵਿਧੀਆਂ ਚਲਾਉਣ ਵਾਲੇ ਕਈ ਅੱਤਵਾਦੀਆਂ ਦੇ ਘਰਾਂ ''ਤੇ ਛਾਪੇਮਾਰੀ

Monday, Apr 28, 2025 - 03:01 PM (IST)

PoK ਤੋਂ ਭਾਰਤ ''ਚ ਅੱਤਵਾਦੀ ਗਤੀਵਿਧੀਆਂ ਚਲਾਉਣ ਵਾਲੇ ਕਈ ਅੱਤਵਾਦੀਆਂ ਦੇ ਘਰਾਂ ''ਤੇ ਛਾਪੇਮਾਰੀ

ਜੰਮੂ- ਜੰਮੂ ਅਤੇ ਕਸ਼ਮੀਰ ਪੁਲਸ ਨੇ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਲਈ ਇਕ ਅਹਿਮ ਕਾਰਵਾਈ ਕਰ ਦੇ ਹੋਏ ਅੱਜ ਯਾਨੀ ਸੋਮਵਾਰ ਨੂੰ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਕਈ ਅੱਤਵਾਦੀਆਂ ਦੇ ਘਰਾਂ 'ਤੇ ਇਕੱਠੇ ਛਾਪੇ ਮਾਰੇ। ਇਹ ਅੱਤਵਾਦੀ ਇਸ ਵੇਲੇ ਸਰਹੱਦ ਪਾਰ ਕਰ ਚੁੱਕੇ ਹਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਅਤੇ ਪਾਕਿਸਤਾਨ ਲਈ ਕੰਮ ਕਰ ਰਹੇ ਹਨ। ਅਧਿਕਾਰਤ ਸੂਤਰਾਂ ਨੇ ਇੱਥੇ ਦੱਸਿਆ,"ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਰਹਿਣ ਵਾਲੇ ਅੱਤਵਾਦੀਆਂ ਦੇ ਘਰਾਂ 'ਤੇ ਛਾਪੇ ਮਾਰੇ ਜਾ ਰਹੇ ਹਨ ਪਰ ਮੌਜੂਦਾ ਸਮੇਂ ਇਹ ਪੀਓਕੇ ਅਤੇ ਪਾਕਿਸਤਾਨ ਤੋਂ ਕੰਮ ਕਰ ਰਹੇ ਹਨ। ਇਸ ਦੌਰਾਨ ਦੋਵਾਂ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ।

ਉਨ੍ਹਾਂ ਕਿਹਾ,"ਘਰਾਂ ਨੂੰ ਸੀਲ ਨਹੀਂ ਕੀਤਾ ਗਿਆ ਹੈ ਪਰ ਤਲਾਸ਼ੀ ਦੌਰਾਨ ਇਲੈਕਟ੍ਰਾਨਿਕ ਗੈਜੇਟ, ਅਪਰਾਧਕ ਦਸਤਾਵੇਜ਼ ਅਤੇ ਸਬੰਧਤ ਸਮੱਗਰੀ ਜ਼ਬਤ ਕੀਤੀ ਗਈ ਹੈ।" ਸੂਤਰਾਂ ਨੇ ਕਿਹਾ ਕਿ ਤਲਾਸ਼ੀ ਨਾਲ ਸਬੂਤ ਇਕੱਠੇ ਕਰਨ ਅਤੇ ਅੱਤਵਾਦੀਆਂ ਦੇ ਸਮਰਥਕਾਂ ਅਤੇ ਹਮਦਰਦਾਂ ਦੀ ਪਛਾਣ ਕਰਨ 'ਚ ਵੀ ਮਦਦ ਮਿਲੇਗੀ ਜੋ ਇਨ੍ਹਾਂ ਪਹਾੜੀ ਇਲਾਕਿਆਂ 'ਚ ਲੁਕੇ ਹੋਏ ਹਨ ਅਤੇ ਜ਼ਮੀਨੀ ਪੱਧਰ 'ਤੇ ਉਨ੍ਹਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਛਾਪੇਮਾਰੀ ਅਜੇ ਵੀ ਜਾਰੀ ਹੈ। ਦੱਸਣਯੋਗ ਹੈ ਕਿ 2023 ਰਾਸ਼ਟਰੀ ਜਾਂਚ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ ਨੇ ਪੁਲਸ ਦੀ ਅਪੀਲ 'ਤੇ ਕਿਸ਼ਤਵਾੜ ਜ਼ਿਲ੍ਹੇ ਦੇ 23 ਅੱਤਵਾਦੀਆਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ ਜੋ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ ਰਹਿ ਕੇ ਭਾਰਤ ਵਿਰੁੱਧ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News